ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵੱਲੋਂ ਸਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ। ਸਾਲਾਨਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਕਮਲਜੀਤ ਕੌਰ ਨੇ ਦੱਸਿਆ ਕਿ ਸਕੂਲ ਦੀਆਂ ਸਾਰੀਆਂ ਕਲਾਸਾਂ ਦੇ ਬੱਚੇ ਬਹੁਤ ਹੀ ਸ਼ਾਨਦਾਰ ਅੰਕ ਲੈ ਕੇ ਪਾਸ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮੈਟ੍ਰਿਕ ਦੇ ਐਲਾਨੇ ਨਤੀਜੇ ਵਿੱਚ ਵੀ ਸਕੂਲ ਦੇ ਸਾਰੇ ਬੱਚੇ ਬਹੁਤ ਵਧੀਆ ਅੰਕ ਲੈ ਕੇ ਪਾਸ ਹੋਏ। ਇਸ ਦੌਰਾਨ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਨਾਨਕਪੁਰ ਨੇ ਬੱਚਿਆ ਨੂੰ ਉਨ੍ਹਾਂ ਦੀ ਸਫ਼ਲਤਾ ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਹੋਣਹਾਰ ਬੱਚੇ ਆਪਣੀ ਮਿਹਨਤ ਨਾਲ ਆਪਣੇ ਮਾਤਾ ਪਿਤਾ ਸਕੂਲ ਅਤੇ ਰਾਸ਼ਟਰ ਦਾ ਨਾਮ ਰੌਸ਼ਨ ਕਰਦੇ ਹਨ । ਉਨ੍ਹਾਂ ਨੇ ਬੱਚਿਆਂ ਨੂੰ ਭਵਿੱਖ ਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਕੰਵਲਜੀਤ ਕੌਰ ਤੇ ਸਮੁੱਚੇ ਸਟਾਫ਼ ਨੇ ਵੀ ਬੱਚਿਆਂ ਨੂੰ ਉਹਨਾਂ ਦੀ ਸਫ਼ਲਤਾ ਤੇ ਮੁਬਾਰਕਬਾਦ ਦਿੱਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly