ਸਰਕਾਰੀ ਹਾਈ ਸਕੂਲ ਠੱਟਾ ਨਵਾਂ ਦਾ ਨਤੀਜਾ 100 ਫੀਸਦੀ ਰਿਹਾ

ਸਕੂਲ ਵਿੱਚ ਪਹਿਲੀਆਂ ਪੁਜੀਸ਼ਨਾਂ ਤੇ ਲੜਕੀਆਂ ਨੇ ਮਾਰੀ ਬਾਜ਼ੀ -ਜੋਗਿੰਦਰ ਸਿੰਘ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਸਰਕਾਰੀ ਹਾਈ ਸਕੂਲ ਠੱਟਾ ਨਵਾਂ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੁੱਖ ਅਧਿਆਪਕ ਜੋਗਿੰਦਰ ਸਿੰਘ ਨੇ ਦੱਸਿਆ ਕਿ ਇਸ ਵਾਰ ਕੁੱਲ 23 ਵਿਦਿਆਰਥੀ ਸਕੂਲ ਦੇ ਦਸਵੀਂ ਦੀ ਪ੍ਰੀਖਿਆ ਵਿਚ ਬੈਠੇ ਸਨ । ਜਿਨ੍ਹਾਂ ਵਿਚ 6 ਵਿਦਿਆਰਥੀਆਂ ਦੇ 90 ਪ੍ਰਤੀਸ਼ਤ ਤੋਂ ਵੱਧ , 20 ਵਿਦਿਆਰਥੀਆਂ ਦੇ 80% ਤੋਂ ਵੱਧ ਨੰਬਰ ਪ੍ਰਾਪਤ ਕੀਤੇ ਹਨ। ਇਸ ਤੋਂ ਇਲਾਵਾ ਹਰ ਵਾਰ ਦੀ ਤਰ੍ਹਾਂ ਸਕੂਲ ਵਿੱਚ ਇਸ ਵਾਰ ਵੀ ਲੜਕੀਆਂ ਨੇ ਪਹਿਲੀਆਂ ਪੁਜੀਸ਼ਨਾਂ ਤੇ ਬਾਜ਼ੀ ਮਾਰੀ ਹੈ‌। ਉਹਨਾਂ ਦੱਸਿਆ ਕਿ ਇਸ ਨਤੀਜੇ ਵਿੱਚ ਰਵਨੀਤ ਕੌਰ ਨੇ 650 ਵਿਚੋਂ 627 ਅੰਕ ਲੈ ਕੇ ਸਕੂਲ ਵਿਚੋਂ ਪਹਿਲੀ, ਅਨਮੋਲ ਨੇ 650 ਵਿਚੋਂ 618 , ਤੇ ਹਰਜੀਤ ਸਿੰਘ ਨੇ 650 ਵਿਚੋਂ 609 ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਦੇ ਮੁੱਖ ਅਧਿਆਪਕ ਜੋਗਿੰਦਰ ਸਿੰਘ ਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ । ਉਥੇ ਹੀ ਉਨ੍ਹਾਂ ਦੇ ਮਿਹਨਤੀ ਅਧਿਆਪਕਾਂ ਜਿਨ੍ਹਾਂ ਵਿੱਚ ਜਗਤਾਰ ਸਿੰਘ, ਗਗਨਜੀਤ ਸਿੰਘ ਠੱਟਾ, ਗੁਰਬਖਸ਼ ਕੌਰ, ਜਸਵਿੰਦਰ ਕੌਰ, ਰਣਜੀਤ ਕੌਰ, ਅੰਮ੍ਰਿਤਪਾਲ ਕੌਰ, ਸਰਬਜੀਤ ਕੌਰ, ਗੁਰਮੀਤ ਕੌਰ ਆਦਿ ਸਮੂਹ ਸਟਾਫ਼ ਨੂੰ ਵੀ ਵਿਦਿਆਰਥੀਆਂ ਦੇ ਚੰਗੇ ਨਤੀਜੇ ਲਈ ਮੁਬਾਰਕਬਾਦ ਦਿੱਤੀ ਹੈ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਸਵ. ਆਤਮਾ ਸਿੰਘ ਦੀ ਬਰਸੀ ਮੌਕੇ ਧਾਰਮਿਕ ਸਮਾਗਮ
Next article*ਆਰੀਆ ਮਾਡਲ ਹਾਈ ਸਕੂਲ, ਅੱਪਰਾ ਦੇ ਦਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ l*