ਸਰਕਾਰੀ ਸਮਾਰਟ ਸਕੂਲ ਖੁਖਰੈਣ ਦਾ ਨਤੀਜਾ  ਸੌ ਫੀਸਦੀ ਰਿਹਾ 

ਕਪੂਰਥਲਾ,  (ਕੌੜਾ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੁਖਰੈਣ ਦਾ ਦਸਵੀਂ ਜਮਾਤ ਦਾ ਨਤੀਜਾ 100% ਰਿਹਾ ।ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਮਨਜੀਤ ਸਿੰਘ ਸਟੇਟ ਐਵਾਰਡੀ ਨੇ ਦੱਸਿਆ ਸਕੂਲ ਦੇ ਕੁੱਲ 31 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਸਾਰੇ ਵਿਦਿਆਰਥੀਆਂ ਨੇ ਚੰਗੇ ਅੰਕ ਹਾਸਲ ਕੀਤੇ। ਉਨਾਂ ਦੱਸਿਆ ਕਿ ਵਿਦਿਆਰਥਣ ਪਲਵੀ ਨੇ 82.15 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਇਸੇ ਤਰ੍ਹਾਂ ਅਵਲੀਨ ਕੌਰ, ਦਲਜੀਤ ਕੌਰ ਨੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਪਰਮਜੀਤ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। ਸਕੂਲ ਪ੍ਰਿੰਸੀਪਲ ਮਨਜੀਤ ਸਿੰਘ ਅਤੇ ਲੈਕਚਰਾਰ ਸ੍ਰੀਮਤੀ ਕੰਚਨ ਪ੍ਰਭਾ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ ਹੈ ਤੇ ਪਿੰਡ ਤੋਂ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਾਂਗਰਸ ਅਤੇ ਇਸ ਦੇ ਗਠਜੋੜ ਦੀ ਨਜ਼ਰ ਹੁਣ ਤੁਹਾਡੀ ਕਮਾਈ ਅਤੇ ਜਾਇਦਾਦ ਤੇ ਹੈ-ਖੋਜੇਵਾਲ 
Next articleक्षत्रिय प्रतिरोध की राजनीति और भविष्य के विकल्प