ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦਾ ਨਰਸਰੀ ਤੋਂ ਬਾਰਵੀ ਜਮਾਤ ਦਾ ਪ੍ਰੀਉਡਿਕ 1 ਦਾ ਨਤੀਜਾ ਸੌ ਫੀਸਦੀ ਰਿਹਾ । ਪ੍ਰਿੰਸਿਪਲ ਪ੍ਰਬਦੀਪ ਕੌਰ ਮੋਗਾ ਨੇ ਦੱਸਿਆ ਕਿ ਸਕੂਲ ਦੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀ ਬਹੁਤ ਵਧੀਆ ਅੰਕ ਲੈ ਕੇ ਪਾਸ ਹੋਏ ਹਨ । ਇਸ ਮੌਕੇ ਸਕੂਲ ਦੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਉਚੇਚੇ ਤੌਰ ‘ਤੇ ਪੇਰੈਂਟਸ ਮੀਟਿੰਗ ਵਿਚ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧੀਆ ਨਤੀਜਿਆਂ ਲਈ ਵਧਾਈ ਦਿੱਤੀ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਇੰਜੀਨੀਅਰ ਸਵਰਨ ਸਿੰਘ ਅਤੇ ਸਕੂਲ ਦੇ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਨੇ ਸਕੂਲ ਦੇ ਸ਼ਾਨਦਾਰ ਨਤੀਜੇ ਲਈ ਪ੍ਰਿੰਸੀਪਲ, ਸਮੂਹ ਸਟਾਫ, ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਸਕੂਲ ਦੇ ਵਿਦਿਆਰਥੀਆਂ ਨੂੰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly