ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਨਤੀਜਾ 100 ਫੀਸਦੀ ਰਿਹਾ  

ਸਕੂਲ ਦਾ ਸਾਲਾਨਾ ਨਤੀਜਾ ਐਲਾਨੇ ਜਾਣ ਉਪਰੰਤ ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਅਤੇ ਸਟਾਫ਼ ਮੈਂਬਰ

ਕਪੂਰਥਲਾ ( ਕੌੜਾ ) ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਦੱਸਿਆ ਕਿ ਨਰਸਰੀ ਤੋਂ ਨੌਵੀਂ ਜਮਾਤ ਅਤੇ ਗਿਆਰ੍ਹਵੀਂ ਜਮਾਤ ਦਾ ਸਾਲਾਨਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਅਤੇ ਸਾਰੀਆਂ ਜਮਾਤਾਂ ਦੇ ਵਿਦਿਆਰਥੀ ਬਹੁਤ ਹੀ ਵਧੀਆ ਅੰਕ ਲੈ ਕੇ ਪਾਸ ਹੋਏ । ਉਨ੍ਹਾਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਨਰਸਰੀ ਤੋਂ ਨੌਵੀਂ ਜਮਾਤ ਅਤੇ ਗਿਆਰ੍ਹਵੀਂ ਜਮਾਤ ਦਾ ਸਾਲਾਨਾ ਨਤੀਜਾ 100 ਫੀਸਦੀ ਰਿਹਾ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ, ਸਕੂਲ ਦੇ ਡਾਇਰੈਕਟਰ ਮੈਡਮ ਹਰਨਿਆਮਤ ਕੌਰ ਅਤੇ ਐਡਮਿਨਿਸਟ੍ਰੇਟਰ ਮੈਡਮ ਨਿਮਰਤਾ ਕੌਰ ਨੇ ਪ੍ਰਿੰੰਸੀਪਲ, ਸਮੂਹ ਸਟਾਫ਼ ਮੈਂਬਰਾਂ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ।

ਸਮਾਜ ਵੀਕਲੀਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleUNSC fails to adopt resolution on humanitarian situation in Ukraine
Next articleSri Lanka agrees with the US to ensure a safe maritime domain in Indian Ocean