ਕਪੂਰਥਲਾ , 14 ਜੁਲਾਈ (ਕੌੜਾ )- ਗੁਰੂ ਨਾਨਕ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਲਈਆਂ ਗਈਆਂ ਪ੍ਰੀਖਿਆਵਾਂ ਚ ਬੇਬੇ ਨਾਨਕ ਯੂਨੀਵਰਸਿਟੀ ਕਾਲਜ ਫੱਤੂ ਢੀਂਗਾ ਦਾ ਨਤੀਜਾ ਸ਼ਾਨਦਾਰ ਰਿਹਾ। ਭਾਗ ਤੀਜਾ ਦੇ ਵਿਦਿਆਰਥੀਆਂ ਸ਼ਰਨਜੀਤ ਕੌਰ ਨੇ 86.6 ਪ੍ਰਤੀਸ਼ਤ ਦੇ ਕੇ ਪਹਿਲਾਂ, ਹਰਸ਼ਮੀਤ ਕੌਰ ਨੇ 85.8 ਪ੍ਰਤੀਸ਼ਤ ਅੰਕ ਲੈ ਕੇ ਦੂਸਰਾ ਅਤੇ ਪ੍ਰਭਜੋਤ ਕੌਰ 83.2 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ।
ਇਸੇ ਪ੍ਰਕਾਰ ਕਾਲਜ ਦੇ ਬੀ ਕਾਮ ਤੀਜਾ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ 77 ਫੀਸਦੀ ਅੰਕ ਲੈ ਕੇ ਪਹਿਲਾ ਕ੍ਰਮਵਾਰ ਗੁਰਿੰਦਰਜੀਤ ਕੌਰ ਨੇ 72 ਫੀਸਦੀ ਅੰਕ ਲੈ ਕੇ ਦੂਸਰਾ ਅਤੇ ਖੁਸ਼ੀ ਤਿਆਗੀ ਨੇ 70 ਫੀਸਦੀ ਅੰਕ ਲੈਕੇ ਤੀਸਰਾ ਸਥਾਨ ਹਾਸਲ ਕੀਤਾ ਹੈ।ਇਸੇ ਕਾਲਜ ਦੇ ਬੀ ਏ ਭਾਗ ਤੀਜਾ ਦੀਆਂ ਵਿਦਿਆਰਥਣਾਂ ਅਰਪਨਦੀਪ ਕੌਰ ਅਤੇ ਨਵਜੋਤ ਕੌਰ ਨੇ 74 ਫੀਸਦੀ ਅੰਕ ਹਾਸਲ ਕਰਕੇ ਕਾਲਜ ਵਿੱਚੋਂ ਸਾਂਝੇ ਤੌਰ ਤੇ ਪਹਿਲੀ ਪੁਜੀਸਨ ਹਾਸਲ ਕੀਤੀ।ਇਸੇ ਕਲਾਸ ਦੀ ਮਨਦੀਪ ਕੌਰ ਨੇ 73 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਨੀਲਮ ਨੇ 67 ਫੀਸਦੀ ਅੰਕ ਪ੍ਰਾਪਤ ਕਰਦੇ ਹੋਏ ਤੀਸਰਾ ਸਥਾਨ ਹਾਸਲ ਕੀਤਾ।ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲਜੀਤ ਸਿੰਘ ਖਹਿਰਾ ਨੇ ਇਹਨਾਂ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਭਵਿੱਖ ਵਿੱਚ ਹੋਰ ਮਿਹਨਤ ਕਰਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਸਖਤ ਮਿਹਨਤ ਤੇ ਲਗਨ ਨਾਲ ਕੋਈ ਵੀ ਵਿਦਿਆਰਥੀ ਸਫ਼ਲਤਾ ਹਾਸਲ ਕਰ ਸਕਦਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly