ਅੰਬਾਲਾ— ਹਰਿਆਣਾ ਦੇ ਅੰਬਾਲਾ ਜ਼ਿਲੇ ‘ਚ ਇਕ ਬਹੁਤ ਹੀ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਨਰਾਇਣਗੜ੍ਹ ਥਾਣਾ ਖੇਤਰ ਅਧੀਨ ਇੱਕ ਸੇਵਾਮੁਕਤ ਸਿਪਾਹੀ ਨੇ ਆਪਣੇ ਹੀ ਭਰਾ ਦਾ ਪਰਿਵਾਰ ਤਬਾਹ ਕਰ ਦਿੱਤਾ ਹੈ। ਇੱਕ ਸੇਵਾਮੁਕਤ ਸਿਪਾਹੀ ਨੇ ਤੇਜ਼ਧਾਰ ਹਥਿਆਰਾਂ ਨਾਲ ਆਪਣੇ ਭਰਾ ਸਮੇਤ 5 ਲੋਕਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਹ ਘਟਨਾ ਨਾਰਾਇਣਗੜ੍ਹ ਥਾਣੇ ਦੇ ਪਿੰਡ ਪੀਰ ਮਾਜਰੀ ਨੇੜੇ ਸਥਿਤ ਡੇਰੇ ਦੀ ਦੱਸੀ ਜਾ ਰਹੀ ਹੈ। ਮਰਨ ਵਾਲਿਆਂ ਵਿਚ ਦੋਸ਼ੀ ਦੀ ਮਾਂ, ਉਸ ਦਾ ਭਰਾ, ਉਸ ਦੇ ਭਰਾ ਦੀ ਪਤਨੀ ਅਤੇ ਉਨ੍ਹਾਂ ਦੇ ਦੋ ਬੱਚੇ ਸ਼ਾਮਲ ਹਨ। ਇਨ੍ਹਾਂ ਦੀ ਪਛਾਣ ਹਰੀਸ਼ ਕੁਮਾਰ (35), ਉਸ ਦੀ ਪਤਨੀ ਸੋਨੀਆ (32), ਮਾਂ ਸਰੋਪੀ ਦੇਵੀ (65), ਹਰੀਸ਼ ਦੀ ਬੇਟੀ ਯਸ਼ਿਕਾ (5) ਅਤੇ 6 ਮਹੀਨੇ ਦੇ ਬੇਟੇ ਮਯੰਕ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦੋਸ਼ੀ ਸੇਵਾਮੁਕਤ ਸਿਪਾਹੀ ਭੂਸ਼ਣ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਰਾਤ ਨੂੰ ਲਾਸ਼ਾਂ ਨੂੰ ਸਾੜਨ ਦੀ ਕੋਸ਼ਿਸ਼ ਕੀਤੀ। ਫਿਲਹਾਲ ਘਟਨਾ ਦਾ ਕਾਰਨ ਦੋਵਾਂ ਭਰਾਵਾਂ ਵਿਚਾਲੇ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਅੰਬਾਲਾ ਦੇ ਐਸਪੀ ਸੁਰਿੰਦਰ ਕੁਮਾਰ ਨੇ ਆਪਣੀ ਟੀਮ ਨਾਲ ਰਾਤ ਕਰੀਬ 3 ਵਜੇ ਘਟਨਾ ਸਥਾਨ ਦਾ ਦੌਰਾ ਕੀਤਾ। ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਅੱਧ ਸੜੀ ਹੋਈ ਲਾਸ਼ ਨੂੰ ਅੰਬਾਲਾ ਕੈਂਟ ਹਸਪਤਾਲ ਪਹੁੰਚਾਇਆ। ਹੁਣ ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly