HOME ਸੂਬੇ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਦੀ ਲੋੜ ‘ਤੇ ਜ਼ੋਰ ਦੀਵਾਨ ਟੋਡਰ...

ਸੂਬੇ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਦੀ ਲੋੜ ‘ਤੇ ਜ਼ੋਰ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੇ ਨੁਮਾਇੰਦੇ ਬੰਗਾ ਪੁੱਜੇ

5
ਸ਼ਹੀਦ ਭਗਤ ਸਿੰਘ ਦੀ ਯਾਦਗਾਰ 'ਚ ਸੁਸ਼ੋਭਿਤ ਆਜ਼ਾਦੀ ਸੰਘਰਸ਼ ਨਾਲ ਜੁੜੀਆਂ ਯਾਦਾਂ ਨੂੰ ਵੀ ਨਿਹਾਰਿਆ। ਕੈਪਸਨ- ਫਾਊਂਡੇਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਹਨੇ ਕੇ ਗੱਲਬਾਤ ਕਰਦੇ ਹੋਏ।

ਬੰਗਾ    (ਸਮਾਜ ਵੀਕਲੀ)   (ਚਰਨਜੀਤ ਸੱਲ੍ਹਾਂ ) ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਦੇ ਨੁਮਾਇੰਦੇ ਅੱਜ ਬੰਗਾ ਪੁੱਜੇ। ਉਹਨਾਂ ਦੱਸਿਆ ਕਿ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਪਵਿੱਤਰ ਸਰੀਰਾਂ ਦੇ ਸੰਸਕਾਰ ਲਈ ਸੇਵਾ ਨਿਭਾਉਣ ਵਾਲੇ ਦੀਵਾਨ ਟੋਡਰ ਮੱਲ ਦੀ ਜਹਾਜੀ ਹਵੇਲੀ ਨੂੰ ਸੰਭਾਲਣ ਲਈ ਨਿਰਮਾਣ ਕਾਰਜ ਜੰਗੀ ਪੱਧਰ ਨਾਲ ਜਾਰੀ ਹਨ। ਇਹ ਵੀ ਜਾਣਕਾਰੀ ਸਾਂਝੀ ਕੀਤੀ ਗਈ ਕਿ ਇਹ ਕਾਰਜ ਅਗਲੇ ਸਾਲ ਤੱਕ ਮੁਕੰਮਲ ਕਰ ਲਏ ਜਾਣਗੇ ਜਿਹਨ੍ਹਾਂ ਲਈ ਅਮਰੀਕਾ ਦੇ ਸੰਧੂ ਪਰਿਵਾਰ ਦੇ ਆਰਥਿਕ ਸਹਿਯੋਗ ਤੋਂ ਇਲਾਵਾ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰਨ ਸਾਥ ਦਿੱਤਾ ਜਾ ਰਿਹਾ ਹੈ। ਫਾਉਂਡੇਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਹਨੇ ਕੇ ਨੇ ਕਿਹਾ ਕਿ ਅਗਲੀਆਂ ਪੀੜ੍ਹੀਆਂ ਨੂੰ ਸੰਘਰਸ਼ ਅਤੇ ਕੁਰਬਾਨੀ ‘ਚ ਲਬਰੇਜ਼ ਵਿਰਸੇ ਨਾਲ ਜੁੜੇ ਰੱਖਣ ਲਈ ਇਤਿਹਾਸ ਅਤੇ ਇਤਿਹਾਸਕ ਸਥਾਨ ਸਾਂਭਣ ਦੀ ਲੋੜ ਹੈ। ਉਹਨਾਂ ਕਿਹਾ ਕਿ ਵਿਰਸੇ ਨਾਲ ਜੁੜੇ ਰਹਿ ਕੇ ਜਿੱਥੇ ਸਮਾਜਿਕ ਸਥਾਪਤੀ ਨੂੰ ਬਲ ਮਿਲਦਾ ਹੈ ਉਥੇ ਵਿਅਕਤੀਗਤ ਸ਼ਖ਼ਸੀਅਤ ਨਿਰਮਾਣ ਵੀ ਹੁੰਦਾ ਹੈ। ਇਸ ਮੌਕੇ ਉਹਨਾਂ ਨਾਲ ਫਾਊਂਡੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਕਿਰਪਾਲ ਸਿੰਘ ਬਲਾਕੀਪੁਰ ਅਤੇ ਜਨਰਲ ਸਕੱਤਰ ਗਿਆਨੀ ਜਸਵਿੰਦਰ ਸਿੰਘ ਬਡਰੁੱਖਾਂ ਵੀ ਸ਼ਾਮਲ ਸਨ। ਉਹ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਵੀ ਗਏ ਅਤੇ ਸ਼ਹੀਦ ਭਗਤ ਸਿੰਘ ਦੀ ਯਾਦਗਾਰ ‘ਚ ਸੁਸ਼ੋਭਿਤ ਆਜ਼ਾਦੀ ਸੰਘਰਸ਼ ਨਾਲ ਜੁੜੀਆਂ ਯਾਦਾਂ ਨੂੰ ਵੀ ਨਿਹਾਰਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਇਕ ਦਿਨ ਐਸ.ਐਸ.ਪੀ ਦੇ ਨਾਲ ਵਰਦੀ ਤੋਂ ਪ੍ਰੇਰਨਾ – ਟੌਪਰਾਂ ਨੇ ਦੇਖਿਆ ਪੁਲਿਸ ਸੇਵਾ ਦਾ ਅਸਲੀ ਚਿਹਰਾ
Next articleਬਾਬਾ ਗੋਲਾ ਸਰਕਾਰੀ ਸੀ.ਸੈ. ਸਕੂਲ ਬੰਗਾ ਦੀ ਵਿਦਿਆਰਥਣ ਬਬੀਤਾ ਕੁਮਾਰੀ ਸਨਮਾਨਿਤ