ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਅਧਿਆਪਕ ਵਰਗ ਦੀ ਸਿਰਮੌਰ ਜਥੇਬੰਧੀ ਅਧਿਆਪਕ ਦਲ ਪੰਜਾਬ ਦੀ ਮੀਟਿੰਗ ਸ: ਜਸਵਿੰਦਰ ਸਿੰਘ ਔਲਖ ਸੂਬਾ ਪ੍ਰਧਾਨ , ਸ: ਰਵਿੰਦਰਜੀਤ ਸਿੰਘ ਪੰਨੂ ਸਕੱਤਰ ਜਨਰਲ ਪੰਜਾਬ , ਸ਼੍ਰੀ ਰਮੇਸ਼ ਕੁਮਾਰ ਭੇਟਾ ਤੇ ਲੈਕਚਰਾਰ ਮਹਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਆਗੂਆਂ ਨੇੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਤੇ ਵਿੱਤ ਮੰਤਰੀ ਪੰਜਾਬ ਸ: ਹਰਪਾਲ ਸਿੰਘ ਚੀਮਾ ਕੋਲੋਂ ਮੰਗ ਕੀਤੀ ਕਿ ਵਿੱਤ ਵਿਭਾਗ ਵਲੋਂ ਪਿਛਲੀ ਸਰਕਾਰ ਦੇ ਸਮੇਂ ਮੁਲਾਜਮ ਵਰਗ ਨੂੰ ਮਿਲਦਾ ਪੇਂਡੂ ਭੱਤਾ ਬੰਦ ਕਰ ਦਿੱਤਾ ਗਿਆ ਸੀ ਇਸ ਨਾਲ ਮੁਲਾਜਮ ਵਰਗ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ ਕਿਉਂਕਿ ਇੱਕੋ ਸਮੇਂ ਦੀਆਂ ਹੋਈਆਂ ਭਰਤੀਆਂ ਦੇ ਮੁਲਾਜਮ ਜੋਕਿ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਕੰਮ ਕਰ ਰਹੇ ਹਨ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਅੰਤਰ ਪਾਇਆ ਜਾ ਰਿਹਾ ਹੈ।
ਇਸ ਤੋਂ ਇਲਾਵਾ ਪੇਂਡੂ ਭੱਤਾ ਦੀ ਅਦਾਇਗੀ ਦਾ ਮੁੱਖ ਮਕਸਦ ਪੇਂਡੂ ਖੇਤਰਾਂ ਵਿੱਚ ਹਰ ਤਰਾਂ ਦੀਆਂ ਲੋਕ ਸੇਵਾਵਾਂ ਨੂੰ ਪ੍ਰਫੁਲਿਤ ਕਰਨਾ ਸੀ।ਕਾਂਗਰਸ ਸਰਕਾਰ ਵਲੋਂ ਇਸ ਭੱਤੇ ਨੂੰ ਬੰਦ ਕਰਕੇ ਪੇਂਡੂ ਖੇਤਰ ਵਿੱਚ ਕੰਮ ਕਰ ਰਹੇ ਮੁਲਾਜਮ ਵਰਗ ਨਾਲ ਸਰਾਸਰ ਬੇਇੰਸਾਫੀ ਕੀਤੀ। ਇਸ ਲਈ ਆਗੂਆਂ ਨੇ ਪੰਜਾਬ ਸਰਕਾਰ ਅਤੇ ਵਿੱਤਮੰਤਰੀ ਪੰਜਾਬ ਕੋਲੋਂ ਮੰਗ ਕੀਤੀ ਕਿ ਬੰਦ ਕੀਤੇ ਪੇਂਡੂ ਭੱਤੇ ਨੂੰ ਤੁਰੰਤ ਲਾਗੂ ਕੀਤਾ ਜਾਵੇ। ਇਸ ਮੌਕੇ ਸ: ਸੁਖਦਿਆਲ ਸਿੰਘ ਝੰਡ ਪਧਾਨ ਕਪੂਰਥਲਾ, ਸ: ਅਮਰਜੀਤ ਸਿੰਘ ਘੁਡਾਨੀ ਲੁਧਿਆਣਾ, ਸ: ਹਰਦੇਵ ਸਿੰਘ ਖਾਨੋਵਾਲ, ਸ਼੍ਰੀ ਮਨੂੰ ਕੁਮਾਰ ਪ੍ਰਾਸ਼ਰ, ਸ: ਸੁਖਜਿੰਦਰ ਸਿੰਘ ਢੋਲਣ ,ਸ਼੍ਰੀ ਰਕੇਸ਼ ਕੁਮਾਰ ਕਾਲਾਸੰਘਿਆ, ਸ਼੍ਰੀ ਸ਼ੁੱਭਦਰਸ਼ਨ ਆਨੰਦ, ਗੁਰਜੀਤ ਸਿੰਘ ਮੋਹਾਲੀ ਤੇ ਹੋਰ ਹਾਜਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly