ਹੋਲੇ ਮੁਹੱਲੇ ਦੌਰਾਨ ਸ੍ਰੀ ਚਰਨ ਛੋਹ ਗੰਗਾ ਵਿਖੇ ਪੁੱਜਣ ਵਾਲੀਆਂ ਸੰਗਤਾਂ ਲਈ ਵਿਸ਼ੇਸ਼ ਪ੍ਰਬੰਧ-ਸੰਤ ਸੁਰਿੰਦਰ ਦਾਸ
ਗੜ੍ਹਸ਼ੰਕਰ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ) ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ (ਅੰਮ੍ਰਿਤ ਕੁੰਡ) ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਦੇਸ਼-ਵਿਦੇਸ਼ ਦੀ ਸੰਗਤ ਦੇ ਸਹਿਯੋਗ ਨਾਲ ਸੰਗਤਾਂ ਦੇ ਠਹਿਰਨ ਲਈ ਬਣਾਏ ਜਾ ਰਹੇ ਕਮਰਿਆਂ ਦੀ ਕਾਰ ਸੇਵਾ ਲਗਾਤਾਰ ਜਾਰੀ ਹੈ। ਸ੍ਰੀ ਮੁਕਤਸਰ ਸਾਹਿਬ ਤੋ ਪੁੱਜੀਆਂ ਸੰਗਤਾਂ ਨੇ ਇਸ ਚੱਲ ਰਹੀ ਕਾਰ ਸੇਵਾ ਵਿਚ 3 ਦਿਨ ਲਗਾਤਾਰ ਸੇਵਾ ਕਰਕੇ ਆਪਣਾ ਜੀਵਨ ਸਫਲਾ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਚਰਨ ਛੋਹ ਗੰਗਾ ਕਮੇਟੀ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੀਆਂ ਸੰਗਤਾਂ ਨੇ 3 ਦਿਨ ਸੇਵਾ ਕਰਕੇ ਬਹੁਤ ਵੱਡਾ ਯੋਗਦਾਨ ਪਾਇਆ ਹੈ ਅਤੇ ਉਹਨਾਂ ਨੇ ਕਿਹਾ ਹੈ ਕਿ ਨਵੀਂ ਬਣੀ ਬਿਲਡਿੰਗ ਵਿਚ ਜੋ ਪਲਸਤਰ ਹੋਣ ਵਾਲਾ ਹੈ ਉਸ ਨੂੰ ਉਹ ਮਿਸਤਰ ਬੁਲਾ ਕੇ ਸੇਵਾ ‘ਚ ਕਰਕੇ ਦੇਣਗੇ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦਾ ਪਵਿੱਤਰ ਤਿਉਹਾਰ ਹੋਲਾ ਮੁਹੱਲਾ ਜੋ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਦੇ ਬੜੇ ਜੋਸੋ-ਖਰੋਸ਼ ਨਾਲ ਮਨਾਇਆ ਜਾ ਰਿਹਾ ਹੈ। ਜਿਸ ਵਿਚ ਦੇਸ਼-ਵਿਦੇਸ਼ ਤੋਂ ਸੰਗਤਾਂ ਪੁੱਜਦੀਆਂ ਹਨ। ਇਸ ਮੇਲੇ ਦੌਰਾਨ ਸੰਗਤਾਂ ਸ੍ਰੀ ਚਰਨ ਛੋਹ ਗੰਗਾ ਸੱਚਖੰਡ ਸਾਹਿਬ ਵਿਖੇ ਵੀ ਦਰਸ਼ਨਾਂ ਲਈ ਨਤਮਸਤਕ ਹੁੰਦੀਆਂ ਹਨ। ਜਿਨ੍ਹਾਂ ਦੇ ਠਹਿਰਨ ਲਈ ਗੁਰੂਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ। ਇਸ ਮੌਕੇ ਮੁੱਖ ਗ੍ਰੰਥੀ ਸੰਤ ਗ੍ਰਿਰਧਾਰੀ ਲਾਲ ਨੇ ਕਿਹਾ ਕਿ ਸ੍ਰੀ ਚਰਨ ਛੋਹ ਗੰਗਾ ਸੱਚਖੰਡ ਸਾਹਿਬ ਵਿਖੇ 11,12,13,14 ਅਪ੍ਰੈਲ ਨੂੰ ਅੰਮ੍ਰਿਤ ਧਾਰਾ ਪ੍ਰਗਟ ਦਿਵਸ ਮੌਕੇ ਹੋ ਰਹੇ ਸਮਾਗਮਾ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸ੍ਰੀ ਮੁਕਤਸਰ ਸਾਹਿਬ ਤੋਂ ਪੁੱਜੀਆਂ ਸੰਗਤਾਂ ਨੇ ਵੀ ਕਮੇਟੀ ਨੂੰ ਵਿਸਵਾਸ ਦਿਵਾਇਆ ਹੈ ਕਿ ਉਹ ਵੀ ਸ੍ਰੀ ਮੁਕਸਤਰ ਸਾਹਿਬ ਤੋਂ ਵੱਡੀ ਗਿਣਤੀ ‘ਚ ਪੁੱਜ ਕੇ ਸੰਗਤਾਂ ਦੀ ਸੇਵਾ ਵਿਚ ਆਪਣਾ ਵਿਸ਼ੇਸ਼ ਯੋਗਦਾਨ ਪਾਉਣਗੇ। ਉਹਨਾਂ ਨੇ ਸੰਗਤਾਂ ਨੂੰ ਇਸ ਸਮਾਗਮ ਵਿਚ ਵੱਧ ਤੋਂ ਵੱਧ ਪੁੱਜਣ ਦੀ ਬੇਨਤੀ ਕੀਤੀ ਗਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj