ਸਕੂਲ ਦੇ ਹੋਣਹਾਰ ਵਿਦਿਆਰਥੀ ਕੀਤੇ ਸਨਮਾਨਿਤ

(ਸਮਾਜ ਵੀਕਲੀ): ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ , ਸਿੱਖਿਆ ਬਲਾਕ – ਸ੍ਰੀ ਅਨੰਦਪੁਰ ਸਾਹਿਬ , ਜ਼ਿਲ੍ਹਾ – ਰੂਪਨਗਰ (ਪੰਜਾਬ) ਦੇ ਹੋਣਹਾਰ ਵਿਦਿਆਰਥੀਆਂ ਨੂੰ ਅੱਜ ਸਿੱਖਿਆ ਵਿਭਾਗ ਦੇ ਬੀ.ਐਮ.ਟੀ. ਸਰਦਾਰ ਇੰਦਰਦੀਪ ਸਿੰਘ ਜੀ ਦੀ ਹਾਜ਼ਰੀ ਵਿੱਚ ਸਨਮਾਨਿਤ ਕੀਤਾ ਗਿਆ। ਇਸ ਮੌਕੇ 75 ਸਾਲਾ ਆਜ਼ਾਦੀ ਦਿਵਸ ਸਮਾਰੋਹ ਸਬੰਧੀ ਪੇਂਟਿੰਗ ਮੁਕਾਬਲਿਆਂ ਵਿੱਚ ਬਲਾਕ ਵਿੱਚ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀ ਵਿਜੇ ਕੁਮਾਰ ਸਪੁੱਤਰ ਸ੍ਰੀ ਬਖਸ਼ੀਸ਼ ਸਿੰਘ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸਿੱਖਿਆ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਬੀ.ਐਮ.ਟੀ. ਸਤਿਕਾਰਯੋਗ ਸ੍ਰੀ ਇੰਦਰਦੀਪ ਸਿੰਘ ਜੀ ਦੀ ਹਾਜ਼ਰੀ ਵਿੱਚ ਇੰਗਲਿਸ਼ ਬੂਸਟਰ ਕਲੱਬ ਦੀਆਂ ਅਨੇਕਾਂ ਵੀਡੀਓਜ਼ ਤਿਆਰ ਕਰਨ ਵਾਲੇ ਵਿਦਿਆਰਥੀ ਸੁਖਮਨ ਸਿੰਘ ਸਪੁੱਤਰ ਸ੍ਰੀ ਸੁਖਦੇਵ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ ਯੂ.ਕੇ.ਜੀ. ਦੇ ਇਸ ਵਿਦਿਆਰਥੀ ਦੀਆਂ ਕਈ ਵੀਡੀਓਜ਼ ਵਿਭਾਗ ਵੱਲੋਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਜਾ ਚੁੱਕੀਆਂ ਹਨ। ਸਕੂਲ ਅਧਿਆਪਕਾਂ ਵੱਲੋਂ ਇਸ ਸਮੇਂ ਮਿਹਨਤੀ ਹੋਣਹਾਰ ਵਿਦਿਆਰਥਣ ਮਨਮੀਤ ਕੌਰ ਸਪੁੱਤਰੀ ਸ੍ਰੀ ਮਨਜੀਤ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਤੋਂ ਇਲਾਵਾ ਵੱਖ – ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ।ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਸਕੂਲ ਸਟਾਫ ਵੱਲੋਂ ਬਲੈਕਬੋਰਡ , ਸਟੱਡੀ ਟੇਬਲ , ਸਟੇਸ਼ਨਰੀ ਆਦਿ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਹੱਲਾਸ਼ੇਰੀ ਦਿੱਤੀ ਗਈ। ਇਹ ਵੀ ਦੱਸਣਯੋਗ ਹੈ ਕਿ ਹੁਣ ਤੱਕ ਇਨ੍ਹਾਂ ਵਿੱਦਿਅਕ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਦੀਆਂ ਦੋ ਪੁਜੀਸ਼ਨਾਂ ਆ ਚੁੱਕੀਆਂ ਹਨ ਅਤੇ ਇੰਗਲਿਸ਼ ਬੂਸਟਰ ਕਲੱਬ ਦੀਆਂ ਪੰਜ ਵੀਡੀਓਜ਼ ਸ਼ੇਅਰ ਹੋ ਚੁੱਕੀਆਂ ਹਨ। ਇਸ ਮੌਕੇ ਸਕੂਲ ਮੁਖੀ ਮੈਡਮ ਅਮਨਪ੍ਰੀਤ ਕੌਰ ਜੀ , ਸਟੇਟ ਅੇੈਵਾਰਡੀ ਪਰਮਜੀਤ ਕੁਮਾਰ ਜੀ , ਮਾਸਟਰ ਸੰਜੀਵ ਧਰਮਾਣੀ , ਸਤਿਕਾਰਯੋਗ ਇੰਦਰਦੀਪ ਸਿੰਘ ਜੀ ਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleSKM condemns gruesome murder at Singhu border, disassociates from Nihangs
Next articleदवा प्रतिरोधकता: टीबी, एचआईवी दवायें कारगर न रहीं तो क्या होगा?