ਕਪੂਰਥਲਾ, (ਕੌੜਾ)- ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਸੁਸਾਇਟੀ ਰਜਿ. ਰੇਲ ਕੋਚ ਫੈਕਟਰੀ, ਕਪੂਰਥਲਾ ਵਲੋਂ ਲੰਬੇ ਸਮੇਂ ਤੋਂ ਸਮਾਜ ਪ੍ਰਤੀ ਨਿਭਾਈਆਂ ਗਈਆਂ ਸੇਵਾਵਾ ਨੂੰ ਦੇਖਦੇ ਹੋਏ ਸ਼੍ਰੀ ਸਤਨਾਮ ਸਿੰਘ ਐਸ ਐਸ ਈ, ਸ਼੍ਰੀ ਰਾਕੇਸ਼ ਕੁਮਾਰ ਚੀਫ ਓ ਐਸ, ਸ਼੍ਰੀਮਤੀ ਸ਼ਿਸ਼ੂ ਰਾਣੀ ਸੁਪਰਵਾਈਜਰ ਅਤੇ ਸ਼੍ਰੀ ਰੂਪ ਲਾਲ ਮੰਡਲ ਨੂੰ ਸਨਮਾਨਿਤ ਕੀਤਾ ਗਿਆ। ਇਸ ਸ਼ੁੱਭ ਅਵਸਰ ਤੇ ਸੁਸਾਇਟੀ ਦੇ ਪ੍ਰਧਾਨ ਕ੍ਰਿਸ਼ਨ ਲਾਲ ਜੱਸਲ ਅਤੇ ਜਨਰਲ ਸਕੱਤਰ ਧਰਮ ਪਾਲ ਪੈਂਥਰ ਨੇ ਸੇਵਾ ਮੁਕਤ ਹੋਣ ਜਾ ਰਹੇ ਸਮੂਹ ਸਾਥੀਆਂ ਨੂੰ ਵਧਾਈ, ਲੰਬੀ ਉਮਰ ਅਤੇ ਤੰਦਰੁਸਤੀ ਦੀ ਕਾਮਨਾ ਕੀਤੀ| ਸ਼੍ਰੀ ਜੱਸਲ ਅਤੇ ਪੈਂਥਰ ਨੇ ਕਿਹਾ ਕਿ ਬੇਸ਼ੱਕ ਇਹ ਸਾਥੀ ਸਰਕਾਰੀ ਸੇਵਾਵਾਂ ਤੋਂ ਮੁਕਤ ਹੋ ਰਹੇ ਹਨ ਭਵਿੱਖ ਵਿੱਚ ਵੀ ਸਮਾਜ ਪ੍ਰਤੀ ਆਪਣੀਆਂ ਜਿੰਮੇਵਾਰੀਆਂ ਨੂੰ ਬਾਖੂਬੀ ਨਿਭਾਉਂਦੇ ਰਹਿਣਗੇ | ਇਨ੍ਹਾਂ ਸਾਥੀਆਂ ਨੇ ਲੰਬੇ ਸਮੇਂ ਤੋਂ ਸੋਸਾਇਟੀ ਨੂੰ ਆਪਣੀਆਂ ਤਨਮਨਧਨ ਨਾਲ ਸੇਵਾਵਾਂ ਦਿੱਤੀਆਂ ਹਨ ਅਤੇ ਬਾਬਾ ਸਾਹਿਬ ਜੀ ਦੇ ਸੰਦੇਸ਼ ਪੈ ਬੈਕ ਟੂ ਸੋਸਾਇਟੀ ਦੇ ਮਾਧਿਅਮ ਤੋਂ ਤਨਦੇਹੀ ਅਤੇ ਇਮਾਨਦਾਰੀ ਨਾਲ ਪਹਿਰਾ ਦਿੱਤਾ ਹੈ| ਸੋਸਾਇਟੀ ਅਜਿਹੇ ਦਾਨੀ ਅਤੇ ਸਮਾਜਸੇਵੀ ਸਾਥੀਆਂ ਨੂੰ ਸਨਮਾਨਿਤ ਕਰਕੇ ਮਾਣ ਮਹਿਸੂਸ ਕਰ ਰਹੀ ਹੈ।
ਸਮੂਹ ਸਾਥੀਆਂ ਨੇ ਸੋਸਾਇਟੀ ਵੱਲੋਂ ਕੀਤੇ ਗਏ ਮਾਣ ਸਨਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਭਵਿੱਖ ਵਿੱਚ ਅਸੀਂ ਬਾਬਾ ਸਾਹਿਬ ਡਾਕਟਰ ਅੰਬੇਡਕਰ ਸੋਸਾਇਟੀ ਦੇ ਸਮਾਜਸੇਵੀ ਕੰਮਾਂ ਵਿਚ ਸਹਿਯੋਗ ਕਰਦੇ ਰਹਾਂਗੇ। ਸਨਮਾਨਿਤ ਸਖਸ਼ੀਅਤਾਂ ਨੇ ਸੋਸਾਇਟੀ ਵੱਲੋਂ ਸਮਾਜ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਮੱਦੇਨਜਰ ਰੱਖਦੇ ਹੋਏ ਸੋਸਾਇਟੀ ਨੂੰ ਆਰਥਿਕ ਸਹਿਯੋਗ ਵੀ ਕੀਤਾ।
ਸੁਸਾਇਟੀ ਵਲੋਂ ਸਨਮਾਨਿਤ ਸਖਸ਼ੀਅਤਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਮਿਸ਼ਨਰੀ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸੋਸਾਇਟੀ ਦੇ ਉੱਪ ਪ੍ਰਧਾਨ ਸੰਤੋਖ ਰਾਮ ਜਨਾਗਲ, ਸਮਾਜ ਸੇਵਕ ਡਾਕਟਰ ਜਨਕ ਰਾਜ ਭੁਲਾਣਾ, ਚਿੰਤਕ ਨਿਰਵੈਰ ਸਿੰਘ, ਉਪ ਪ੍ਰਧਾਨ ਨਿਰਮਲ ਸਿੰਘ, ਪੂਰਨ ਚੰਦ ਬੋਧ, ਅਮਰਜੀਤ ਸਿੰਘ ਮੱਲ, ਸ਼ਿਵ ਕੁਮਾਰ ਸੁਲਤਾਨਪੁਰੀ, ਧਰਮਵੀਰ ਅੰਬੇਡਕਰੀ ਅਤੇ ਕੁਲਵਿੰਦਰ ਸਿੰਘ ਸਿਵੀਆ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly