HOME ਪੀ.ਸੀ.-ਪੀ.ਐੱਨ.ਡੀ.ਟੀ. ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਪੀ.ਸੀ.-ਪੀ.ਐੱਨ.ਡੀ.ਟੀ. ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

3

ਪੀ.ਐੱਨ.ਡੀ.ਟੀ. ਐਕਟ ਦੀ ਪਾਲਣਾ ਯਕੀਨੀ ਬਣਾਉਣ ਲਈ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਜਾਂਚ

ਨਵਾਂਸ਼ਹਿਰ,   (ਸਮਾਜ ਵੀਕਲੀ)    (ਮਨੋਰੰਜਨ ਕਾਲੀਆ)  ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ ਪੀ.ਸੀ.-ਪੀ.ਐੱਨ.ਡੀ.ਟੀ. ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਨਵਾਂਸ਼ਹਿਰ ਵਿੱਚ ਪੰਜ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਸਾਰੇ ਸਕੈਨ ਸੈਂਟਰਾਂ ਵਿੱਚ ਰੱਖੇ ਜਾਣ ਵਾਲੇ ਲਾਜ਼ਮੀ ਰਿਕਾਰਡਾਂ, ਰਜਿਸਟਰਾਂ ਅਤੇ ਹੋਰ ਦਸਤਾਵੇਜ਼ਾਂ ਨੂੰ ਬਾਰੀਕੀ ਨਾਲ ਘੋਖਿਆ ਗਿਆ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਗਿਆ ਕਿ ਹਰ ਸੈਂਟਰ ’ਤੇ ਪੀ.ਐੱਨ.ਡੀ.ਟੀ. ਐਕਟ ਅਧੀਨ ਲਾਜ਼ਮੀ ਸਾਈਨਬੋਰਡ ਸਪੱਸ਼ਟ ਤੌਰ ’ਤੇ ਲੱਗੇ ਹੋਏ ਹਨ ਅਤੇ ਨਿਯਮਾਂ ਦੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ।
ਇਸ ਸਬੰਧੀ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੀ.ਸੀ.-ਪੀ.ਐੱਨ.ਡੀ.ਟੀ. ਐਕਟ ਅਧੀਨ ਗਰਭ ਵਿੱਚ ਲਿੰਗ-ਪਛਾਣ ਕਰਨਾ ਕਾਨੂੰਨੀ ਤੌਰ ’ਤੇ ਗੰਭੀਰ ਅਪਰਾਧ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਅਜਿਹੀਆਂ ਅਚਨਚੇਤ ਜਾਂਚਾਂ ਜਾਰੀ ਰਹਿਣਗੀਆਂ ਤਾਂ ਜੋ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਨੂੰ ਸੁਧਾਰਿਆ ਜਾ ਸਕੇ। ਉਨ੍ਹਾਂ ਨੇ ਸਾਰੇ ਅਲਟਰਾਸਾਊਂਡ ਸਕੈਨ ਸੈਂਟਰਾਂ ਦੇ ਸੰਚਾਲਕਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਆਪਣੇ ਸਾਰੇ ਰਿਕਾਰਡ ਅਪਡੇਟ ਰੱਖਣ, ਨਿਯਮਾਂ ਅਨੁਸਾਰ ਕਾਰਵਾਈ ਕਰਨ ਅਤੇ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਪਾਲਣਾ ਯਕੀਨੀ ਬਣਾਉਣ। ਡਾ. ਹਰੀਸ਼ ਕਿਰਪਾਲ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇ ਕਿਤੇ ਵੀ ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਸਿਹਤ ਵਿਭਾਗ ਜਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰਨ। ਇਸ ਮੌਕੇ ਕਾਰਜਕਾਰੀ ਪੀ.ਐੱਨ.ਡੀ.ਟੀ. ਕੋਆਡੀਨੇਟਰ ਸ੍ਰੀ ਹਰਨੇਕ ਸਿੰਘ ਵੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਅੰਤਰਰਾਸ਼ਟਰੀ ਮਾਤ ਭਾਸ਼ਾ ਪੰਜਾਬੀ
Next articleਅਫਗਾਨਿਸਤਾਨ ਨੇ ਪਾਕਿਸਤਾਨ ‘ਤੇ ਹਵਾਈ ਹਮਲਾ ਕੀਤਾ, ਇਸਲਾਮਾਬਾਦ ਵਿੱਚ ਫੌਜੀ ਕੈਂਪ ‘ਤੇ ਹਮਲਾ ਕੀਤਾ, ਫੌਜ ਦੀਆਂ ਬੈਰਕਾਂ ਨੂੰ ਤਬਾਹ ਕਰ ਦਿੱਤਾ