ਸ਼੍ਰੋਮਣੀ ਅਕਾਲੀ ਦਲ ਨੇ ਚਾਰ ਹੋਰ ਉਮੀਦਵਾਰ ਐਲਾਨੇ

ਚੰਡੀਗੜ੍ਹ (ਸਮਾਜ ਵੀਕਲੀ):ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚਾਰ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ| ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕੇ ਦੱਸਿਆ ਕਿ ਹਲਕਾ ਮਾਲੇਰਕੋਟਲਾ ਤੋਂ ਨੁਸਰਤ ਅਲੀ ਖਾਨ ਅਤੇ ਹਲਕਾ ਕਾਦੀਆਂ ਤੋਂ ਗੁਰਇਕਬਾਲ ਐੱਸ. ਮਾਹਲ ਪਾਰਟੀ ਦੇ ਉਮੀਦਵਾਰ ਹੋਣਗੇ| ਇਸੇ ਤਰ੍ਹਾਂ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਰਾਜਨਬੀਰ ਸਿੰਘ ਅਤੇ ਹਲਕਾ ਫਿਰੋਜ਼ਪੁਰ ਤੋਂ ਰੋਹਿਤ ਵੋਹਰਾ ਪਾਰਟੀ ਦੇ ਉਮੀਦਵਾਰ ਹੋਣਗੇ| ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤੱਕ 88 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ| ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਨੇ ਮਾਲੇਰਕੋਟਲਾ ਤੋਂ ਪਹਿਲਾਂ ਐਲਾਨੇ ਉਮੀਦਵਾਰ ਯੂਨਸ ਮੁਹੰਮਦ ਦਾ ਨਾਮ ਵਾਪਸ ਲੈ ਲਿਆ ਹੈ|

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿਆਸੀ ਪਾਰਟੀਆਂ ਵਿਚਾਲੇ ਫੁੱਟ ਪਾ ਰਹੀ ਹੈ ਭਾਜਪਾ: ਮੁਫ਼ਤੀ
Next articleਹਰ ਸਾਲ 2500 ਡਾਕਟਰ ਤਿਆਰ ਕਰਨ ਦਾ ਟੀਚਾ: ਖੱਟਰ