ਬਠਿੰਡਾ/ਭੁੱਚੋ ਮੰਡੀ (ਸਮਾਜ ਵੀਕਲੀ): ਬਠਿੰਡਾ ’ਚ ਆਪਣੇ ਸਾਥੀਆਂ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਧਰਨਾ ਲਾਈ ਬੈਠੇ ਠੇਕਾ ਮੁਲਾਜ਼ਮਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਭੁਲੇਖੇ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀਆਂ ਗੱਡੀਆਂ ਦਾ ਕਾਫ਼ਲਾ ਘੇਰ ਲਿਆ। ਧਰਨਾਕਾਰੀਆਂ ਦੀ ਅਗਵਾਈ ਕਰ ਰਹੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਆਗੂ ਬਾਦਲ ਸਿੰਘ ਭੁੱਲਰ ਨੇ ਕਾਂਗੜ ਨੂੰ ਕਾਂਗਰਸ ਸਰਕਾਰ ਦੀ ਕਾਰਜਸ਼ੈਲੀ ਬਾਰੇ ਸਵਾਲ ਕੀਤੇ ਪਰ ਸਾਬਕਾ ਮੰਤਰੀ ਨੇ ਕੋਈ ਜਵਾਬ ਨਹੀਂ ਦਿੱਤਾ। ਜ਼ਿਕਰਯੋਗ ਹੈ ਕਿ ਕਾਂਗੜ ਦਾ ਕਾਫ਼ਲਾ ਬਠਿੰਡਾ ਤੋਂ ਰਾਮਪੁਰਾ ਵੱਲ ਜਾ ਰਿਹਾ ਸੀ ਪਰ ਬਾਅਦ ’ਚ ਕਾਫ਼ਲਾ ਬਦਲਵੇਂ ਰਸਤਿਓਂ ਆਪਣੀ ਮੰਜ਼ਿਲ ਵੱਲ ਵਧਿਆ। ਖ਼ਬਰ ਲਿਖ਼ੇ ਜਾਣ ਤੱਕ ਧਰਨਾ ਜਾਰੀ ਸੀ ਅਤੇ ਬਠਿੰਡਾ ਤੋਂ ਗ੍ਰਿਫ਼ਤਾਰ ਕੀਤੇ ਸੰਘਰਸ਼ ਮੋਰਚੇ ਦੇ ਵਰਕਰ ਵੀ ਥਾਣਾ ਥਰਮਲ ਬਠਿੰਡਾ ਵਿੱਚ ਬੰਦ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly