ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) ਦੀ ਸਿੰਘਪੁਰ ਕੋ-ਆਪ-ਐਗਰੀ ਮਲਟੀਪਰਪ ਸੁਸਾਇਟੀ ਲਿਮ: ਸਭਾ ਦੀ ਪ੍ਰਬੰਧਕ ਕਮੇਟੀ ਚੋਣ 1 ਜਨਵਰੀ ਨੂੰ ਸਿੰਘਪੁਰ, ਖਹਿਰਾ ਮੁਸ਼ਤਰਕਾ ਤੇ ਖੁਰਲਾਪੁਰ ਤਿੰਨਾਂ ਪਿੰਡਾਂ ਦੀ ਸਰਬਸੰਮਤੀ ਨਾਲ ਹੋਈ ਸੀ। ਜਿਸ ਦੇ ਸਬੰਧ ਵਿੱਚ ਅੱਜ 28 ਜਨਵਰੀ ਨੂੰ ਪ੍ਰਬੰਧਕ ਕਮੇਟੀ ਦੇ ਅਹਦਿਆ ਦੀ ਚੋਣ ਕੀਤੀ ਗਈ ਜਿਸ ਵਿੱਚ ਬਲਵੰਤ ਸਿੰਘ ਪ੍ਰਧਾਨ, ਸੁਖਵਿੰਦਰ ਸਿੰਘ ਮੀਤ ਪ੍ਰਧਾਨ ਤੇ ਸੁਖਵਿੰਦਰ ਕੌਰ, ਸਰਬਜੀਤ, ਸੁਖਦੇਵ ਸਿੰਘ, ਨਿਰਮਲਜੀਤ ਸਿੰਘ, ਜਸਪਾਲ ਸਿੰਘ, ਹਰਜਿੰਦਰ ਸਿੰਘ, ਨਿਰਮਲ ਕੌਰ, ਹਰਿੰਦਰ ਸਿੰਘ, ਅਰਜਨ ਦਾਸ ਨੂੰ ਮੈਂਬਰ ਚੁਣਿਆ ਗਿਆ। ਇਸ ਮੌਕੇ ਚੁਣੀ ਗਈ ਪ੍ਰਬੰਧਕ ਕਮੇਟੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਜੋ ਵੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਅਸੀਂ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj