ਕੋਟਕਪੂਰਾ ਗੋਲੀ ਕਾਂਡ ਸਬੰਧੀ ਵਿਸ਼ੇਸ਼ ਜਾਂਚ ਟੀਮ ਨੇ ਪ੍ਰਕਾਸ਼ ਸਿੰਘ ਬਾਦਲ ਤੋਂ 3 ਘੰਟੇ ਪੁੱਛ-ਪੜਤਾਲ ਕੀਤੀ

ਚੰਡੀਗੜ੍ਹ (ਸਮਾਜ ਵੀਕਲੀ) : ਸਾਲ 2015 ਦੀ ਕੋਟਕਪੂਰਾ ਪੁਲੀਸ ਗੋਲੀਬਾਰੀ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਉਨ੍ਹਾਂ ਦੀ ਇਥੇ ਸੈਕਟਰ 9 ਸਥਿਤ ਰਿਹਾਇਸ਼ ‘ਤੇ ਸਵੇਰੇ 11 ਵਜੇ ਤੋਂ ਸ਼ੁਰੂ ਕੀਤੀ ਪੁੱਛ-ਪੜਤਾਲ 3 ਘੰਟਿਆਂ ਤੱਕ ਜਾਰੀ ਰਹੀ। ਐੱਸਆਈਟੀ ਦੀ ਅਗਵਾਈ ਵਧੀਕ ਪੁਲੀਸ ਡਾਇਰੈਕਟਰ ਜਨਰਲ ਐੱਲਕੇ ਯਾਦਵ ਨੇ ਕੀਤੀ। 2015 ਵਿੱਚ ਜਦੋਂ ਪੁਲੀਸ ਗੋਲੀਬਾਰੀ ਹੋਈ ਸੀ ਤਾਂ ਸ੍ਰੀ ਬਾਦਲ ਪੰਜਾਬ ਦੇ ਮੁੱਖ ਮੰਤਰੀ ਸਨ। 14 ਸਤੰਬਰ ਨੂੰ ਸਿਟ ਨੇ ਇਸ ਮਾਮਲੇ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਤੋਂ ਪੁੱਛ ਪੜਤਾਲ ਕੀਤੀ ਸੀ।

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਸਰਕਾਰ ਨੇ ਦੀਵਾਲੀ ਤੇ ਗੁਰਪੁਰਬ ਮੌਕੇ ਦੋ ਘੰਟਿਆਂ ਲਈ ਪ੍ਰਦੂਸ਼ਣ ਰਹਿਤ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ
Next articleਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੁਮਾਰ ਵਿਸ਼ਵਾਸ ਤੇ ਬੱਗਾ ਖ਼ਿਲਾਫ਼ ਦਰਜ ਕੇਸ ਰੱਦ ਕੀਤੇ