ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਸਿੰਘ ਚੰਦੀ)– ਬੀਕੇਯੂ ਪੰਜਾਬ ਦੇ ਕੌਰ ਕਮੇਟੀ ਮੈਂਬਰ ਨਰਿੰਦਰ ਸਿੰਘ ਬਾਜਵਾ ਵੱਲੋਂ ਆਮ ਆਦਮੀ ਪਾਰਟੀ ਦੀ ਤੁਲਨਾ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੌਣਾਂ ਨੂੰ ਲੈ ਕੇ ਨਕੋਦਰ ਰੋਡ ਜਗਰਾਉਂ ਨਾਲ ਕਰਦਿਆਂ ਕਿਹਾ ਕਿ ਨਕੋਦਰ ਤੋਂ ਜਗਰਾਓਂ ਰੋਡ ਦੀ ਹਾਲਤ ਬੇਹੱਦ ਖ਼ਸਤਾ ਹੈ। ਬਾਜਵਾ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਬੀ ਕੇ ਯੂ ਪੰਜਾਬ ਇਕਾਈ ਜਲੰਧਰ ਵੱਲੋਂ ਇਸ ਰੋਡ ਦੀ ਖ਼ਸਤਾ ਹਾਲਤ ਨੂੰ ਲੈ ਕੇ ਧਰਨਾਂ ਲਗਾ ਕੇ ਟੋਲ ਫ੍ਰੀ ਕੀਤਾ ਸੀ ਉਨ੍ਹਾਂ ਕਿਹਾ ਕਿ ਅਸੀਂ ਧਰਨੇ ਦੌਰਾਨ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਸੀ ਕਿ ਇਸ ਰੋਡ ਨੂੰ ਮੁਕੰਮਲ ਰੂਪ ਵਿੱਚ ਬਣਾਇਆ ਜਾਵੇ ਅਤੇ ਇਸ ਦੀ ਖ਼ਸਤਾ ਹਾਲਤ ਵੱਲ ਤਵੱਜੋਂ ਦਿੱਤੀ ਜਾਵੇ ਪਰ ਪੰਜਾਬ ਸਰਕਾਰ ਦੇ ਕੰਨਾਂ ਤੇ ਜੂੰ ਤੱਕ ਨਹੀਂ ਸਰਕੀ ਉਨ੍ਹਾਂ ਕਿਹਾ ਕਿ ਹੁਣ ਚੌਣਾਂ ਉਪਰੰਤ ਲੋਕਤੰਤਰ ਦਾ ਫਤਵਾ ਆਇਆਂ ਜਿਸ ਵਿਚ ਆਮ ਆਦਮੀ ਪਾਰਟੀ ਦੀ ਹਾਲਤ ਨਕੋਦਰ ਤੋਂ ਜਗਰਾਓਂ ਰੋਡ ਵਰਗੀ ਕਰ ਦਿੱਤੀ ਹੈ। ਬਾਜਵਾ ਨੇ ਕਿਹਾ ਕਿ ਹੁਣ ਲੋਕਤੰਤਰ ਨੂੰ ਚੁਟਕਲੇ ਸੁਣਾ ਕੇ ਮੂਰਖ਼ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਨਕੋਦਰ, ਵਿਧਾਨ ਸਭਾ ਹਲਕਾ ਸ਼ਾਹਕੋਟ ਅਤੇ ਵਿਧਾਨ ਸਭਾ ਹਲਕਾ ਜਗਰਾਓਂ ਇਨ੍ਹਾਂ ਤਿੰਨਾਂ ਹਲਕਿਆਂ ਵਿਚ ਨਕੋਦਰ ਤੋਂ ਜਗਰਾਓਂ ਰੋਡ ਦੀ ਖ਼ਸਤਾ ਹਾਲਤ ਦਾ ਅਸਰ ਪ੍ਰਤੱਖ ਰੂਪ ਵਿੱਚ ਨਜ਼ਰ ਆਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਇਸ ਰੋਡ ਵੱਲ ਧਿਆਨ ਨਾ ਦਿੱਤਾ ਗਿਆ ਤਾਂ 2027 ਵਿਚ ਇਸ ਦਾ ਖਮਿਆਜ਼ਾ ਆਮ ਆਦਮੀ ਪਾਰਟੀ ਨੂੰ ਭੁਗਤਣਾ ਪੈ ਸਕਦਾ ਹੈ। ਯਾਦ ਰਹੇ ਕਿ ਬੀਕੇਯੂ ਪੰਜਾਬ ਵੱਲੋਂ ਇਸ ਰੋਡ ਤੇ ਲੱਗੇ ਟੋਲ ਪਲਾਜ਼ਾ ਨੂੰ ਸੜਕ ਨਾ ਬਣਨ ਕਾਰਨ ਮੁਕੰਮਲ ਰੂਪ ਵਿੱਚ ਪਰਚੀ ਮੁਕਤ ਕਰਵਾ ਦਿੱਤਾ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਸ ਰੋਹਨ ਰਾਜਦੀਪ ਟੋਲ ਪਲਾਜ਼ਾ ਨੂੰ ਪੱਕੇ ਤੌਰ ਤੇ ਬੰਦ ਕਰਨ ਦਾ ਐਲਾਨ ਵੀ ਕੀਤਾ ਸੀ। ਜਿਸ ਉਪਰੰਤ ਟੋਲ ਪਰਚੀ ਮੁਕਤ ਤਾਂ ਹੋਇਆ ਪਰ ਬੰਦ ਨਹੀਂ ਹੋਇਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



