ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ):- ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ ਦੀ ਅਗਵਾਈ ਵਿੱਚ ਜ਼ਿਲ੍ਹੇ ਦੀ ਏਡੀਸੀ ਵਿਕਾਸ ਅਵਨੀਤ ਕੌਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ ਭਗਤ ਸਿੰਘ ਸੁਸਾਇਟੀ ਵੱਲੋਂ ਮੰਗ ਕੀਤੀ ਗਈ ਕਿ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਜੀ ਦੇ ਸਮਾਰਕ ਤੇ ਜੋ ਸ਼ਹੀਦ ਭਗਤ ਸਿੰਘ ਜੀ ਦਾ ਬੁੱਤ ਹੈ ਉਸ ਦੇ ਆਲੇ ਦੁਆਲੇ ਨੂੰ ਕਵਰ ਕੀਤਾ ਜਾਵੇ ਅਤੇ ਪੌੜੀ ਦਾ ਨਾਲ ਪ੍ਰਬੰਧ ਕੀਤਾ ਜਾਵੇ ਤਾਂ ਕਿ ਬੁੱਤ ਦੀ ਸਫਾਈ ਨੂੰ ਵਧੀਆ ਢੰਗ ਨਾਲ ਕੀਤਾ ਜਾਵੇ। ਅਮਰਜੀਤ ਕਰਨਾਣਾ ਨੇ ਕਿਹਾ ਕਿ ਅਗਰ ਬੁੱਤ ਦੇ ਅੱਗੇ ਪੱਕੇ ਤੌਰ ਤੇ ਪੌੜੀ ਲਗਾ ਦਿੱਤੀ ਜਾਵੇ ਤਾਂ ਕੋਈ ਵੀ ਆ ਕੇ ਸ਼ਹੀਦ ਭਗਤ ਸਿੰਘ ਜੀ ਦੇ ਗਲੇ ਵਿੱਚ ਫੁੱਲ ਮਲਾਵਾਂ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਜਦੋਂ ਸਫਾਈ ਕਰਮਚਾਰੀ ਬੁੱਤ ਦੀ ਸਫਾਈ ਕਰਦੇ ਹਨ ਤਾਂ ਉਨ੍ਹਾਂ ਪੌੜੀ ਸ਼ਹੀਦ ਭਗਤ ਸਿੰਘ ਜੀ ਦੇ ਬੁੱਤ ਦੇ ਸਿਰ ਦੇ ਉੱਤੇ ਰੱਖੀ ਹੁੰਦੀ ਹੈ ਜੋ ਦੇਖਣ ਨੂੰ ਵੀ ਚੰਗੀ ਨਹੀਂ ਲੱਗਦੀ ਤੇ ਸ਼ਹੀਦਾਂ ਦਾ ਅਪਮਾਨ ਵੀ ਹੁੰਦਾ ਹੈ। ਇਸ ਮੌਕੇ ਮੰਗ ਪੱਤਰ ਏਡੀਸੀ ਮੈਡਮ ਅਵਨੀਤ ਕੌਰ ਨੂੰ ਦਿੱਤਾ ਗਿਆ । ਇਸ ਮੌਕੇ ਉਨਾਂ ਨੇ ਭਰੋਸਾ ਦਿੰਦੇ ਹੋਏ ਕਿਹਾ ਕਿ ਤੁਹਾਡੀ ਇਹ ਮੰਗ ਸੈਰ ਸਪਾਟਾ ਵਿਭਾਗ ਪੰਜਾਬ ਨੂੰ ਪਹੁੰਚਾ ਦਿੱਤੀ ਜਾਵੇਗੀ। ਇਸ ਮੌਕੇ ਨਵਕਾਂਤ ਭਰੋ ਮਜਾਰਾ ਮੀਡੀਆ ਸਲਾਹਕਾਰ ਪੰਜਾਬ, ਪੰਚ ਕੁਲਦੀਪ ਸਿੰਘ ਸੋਗੀ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly