
ਨਵਾਂਸ਼ਹਿਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਪਿੰਡ ਚੂਹੜਪੁਰ ਵਿਧਾਨ ਸਭਾ ਨਵਾਂ ਸ਼ਹਿਰ ਵਿਖੇ ਸਤਿਗੁਰੂ ਕਬੀਰ ਮਹਾਰਾਜ ਜੀ ਦਾ ਪ੍ਰਗਟ ਦਿਨ ਸੰਤ ਬਾਬਾ 108 ਜਗਦੀਸ਼ ਜੀ ਮਹਾਰਾਜ ਜੀ ਦੀ ਅਗਵਾਈ ਵਿੱਚ ਮਨਾਇਆ ਗਿਆ ਜਿਸ ਵਿੱਚ ਸੰਤ ਸਤਨਾਮ ਦਾਸ ਜੀ ਡੇਰਾ ਬਾਬਾ ਰਾਂਝੂ ਦਾਸ ਗੱਜਰ ਜੀ ਨੇ ਸੰਗਤਾਂ ਨੂੰ ਸਤਿਗੁਰੂ ਕਬੀਰ ਸਾਹਿਬ ਦੀ ਬਾਣੀ ਦੇ ਨਾਲ ਜੋੜਿਆ ਇਸ ਮੌਕੇ ਡਾ ਨਛੱਤਰ ਪਾਲ ਐਮ ਐਲ ਏ ਨਵਾਂਸ਼ਹਿਰ ਜੀ ਵਿਸ਼ੇਸ਼ ਤੌਰ ਤੇ ਪਧਾਰੇ ਸਨ ਉਨ੍ਹਾਂ ਕਿਹਾ ਕਿ ਸਾਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੀ ਇਨਕਲਾਬੀ ਬਾਣੀ ਨਾਲ ਜੁੜਨਾ ਚਾਹੀਦਾ ਹੈ ਜਿਥੇ ਉਹ ਰੂਹਾਨੀਅਤ ਦੀ ਗੱਲ ਕਰਦੇ ਹਨ ਉਥੇ ਹੀ ਉਨ੍ਹਾਂ ਦੀ ਬਾਣੀ ਸਾਨੂੰ ਭੇਦ ਭਾਵ,ਊਚ ਨੀਚ ਵਹਿਮ ਭਰਮ ਜਾਤ ਪਾਤ ਅਤੇ ਪਾਖੰਡਵਾਦ ਤੋਂ ਦੂਰ ਰਹਿਣ ਲਈ ਕਹਿੰਦੀ ਹੈ। ਇਸ ਮੌਕੇ ਉਨ੍ਹਾਂ ਨਾਲ ਸਰਬਜੀਤ ਜਾਫਰਪੁਰ ਜ਼ਿਲ੍ਹਾ ਪ੍ਰਧਾਨ, ਗੁਰਮੁਖ ਸਿੰਘ ਨੌਰਥ ਉਪ ਪ੍ਰਧਾਨ, ਰਾਕੇਸ਼ ਕੁਮਾਰ ਪੀ ਏ ਅਤੇ ਹੋਰ ਵੀ ਵਰਕਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



