ਅੱਲ੍ਹਾ ਦਿੱਤਾ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ ਸਦਕਾ ਜ਼ਿਲ੍ਹਾ ਪੱਧਰ ਤੇ ਮਨਵਾਇਆ ਲੋਹਾ

ਕੈਪਸ਼ਨ: ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਦੇ ਹੋਏ ਪ੍ਰਬੰਧਕ
ਜ਼ਿਲ੍ਹਾ ਪੱਧਰੀ ਵਿਦਿਅਕ ਤੇ ਸਹਿ ਵਿਦਿਅਕ ਮੁਕਾਬਲਿਆਂ ਵਿੱਚ ਮੋਹਰੀ ਬਣਿਆ ਸਿੱਖਿਆ ਬਲਾਕ ਮਸੀਤਾਂ
 ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਜ਼ਿਲ੍ਹਾ ਪੱਧਰੀ ਵਿੱਦਿਅਕ ਤੇ ਸਹਿ ਵਿੱਦਿਅਕ ਮੁਕਾਬਲਿਆਂ ਚ ਸਰਕਾਰੀ ਪ੍ਰਾਇਮਰੀ ਸਕੂਲ ਅੱਲ੍ਹਾ ਦਿੱਤਾ ਸਿੱਖਿਆ ਬਲਾਕ ਮਸੀਤਾਂ ਦੇ ਵਿਦਿਆਰਥੀਆਂ ਨੇ  ਆਪਣੀ ਮਿਹਨਤ ਦਾ ਲੋਹਾ ਮਨਵਾਇਆ। ਹੈੱਡ ਟੀਚਰ ਹਰਜਿੰਦਰ ਸਿੰਘ ਢੋਟ ਨੇ ਦੱਸਿਆ ਕਿ ਸਕੂਲ ਦੇ ਅਧਿਆਪਕ  ਹਰਵਿੰਦਰ ਸਿੰਘ ਵਿਰਦੀ ਅਤੇ ਅਰਵਿੰਦਰ ਕੌਰ ਦੀ ਪ੍ਰੇਰਨਾ ਅਤੇ ਸੈਂਟਰ ਸਕੂਲ ਡਡਵਿੰਡੀ ਤੇ ਸੈਂਟਰ ਹੈੱਡ ਟੀਚਰ ਮਿਨਾਕਸ਼ੀ ਸ਼ਰਮਾ ਦੀ ਦੇਖ ਰੇਖ  ਤੇ  ਬਲਾਕ ਸਿੱਖਿਆ ਅਧਿਕਾਰੀ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸਕੂਲ ਅੱਲ੍ਹਾ ਦਿੱਤਾ ਦੇ ਵਿਦਿਆਰਥੀਆਂ ਨੂੰ ਸਿੱਖਿਆ ਬਲਾਕ ਮਸੀਤਾਂ ਵੱਲੋਂ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ਚ ਸ਼ਿਰਕਤ ਕੀਤੀ । ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਭਾਗ ਇੰਦਰ ਕੌਰ ਨੇ ਭਾਸ਼ਣ ਮੁਕਾਬਲੇ ਚ ਪਹਿਲਾ, ਅਨਮੋਲ ਸਿੰਘ ਨੇ ਪੰਜਾਬੀ ਪੜ੍ਹਨ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।
ਜਦਕਿ ਸਕੂਲ ਅਧਿਆਪਕ ਹਰਵਿੰਦਰ ਸਿੰਘ ਵੱਲੋਂ ਸੁੰਦਰ ਲਿਖਾਈ ਵਿੱਚ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਗਿਆ।  ਜ਼ਿਲ੍ਹਾ ਸਿੱਖਿਆ ਅਧਿਕਾਰੀ ਗੁਰਭਜਨ ਸਿੰਘ ਲਸਾਨੀ ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੰਦਾ ਧਵਨ ਜ਼ਿਲ੍ਹਾ ਕੋਆਰਡੀਨੇਟਰ ਸੁਖਵਿੰਦਰ ਸਿੰਘ ਬਾਜਵਾ ਬਲਾਕ ਸਿੱਖਿਆ ਅਧਿਕਾਰੀ ਭੁਪਿੰਦਰ ਸਿੰਘ ,ਮਨਜਿੰਦਰ ਸਿੰਘ ਬਲਾਕ ਸਿੱਖਿਆ ਅਧਿਕਾਰੀ ,ਬੀ ਐੱਮ ਟੀ ਹਰਮਿੰਦਰ ਸਿੰਘ ਤੇ ਬੀ ਐੱਮ ਟੀ ਰਾਜੂ ਜੈਨਪੁਰੀ,  ਸਰਪੰਚ  ਮਨਦੀਪ ਸਿੰਘ ਅੱਲਾ ਦਿੱਤਾ ,ਸੀ ਐੱਚ ਟੀ ਮਿਨਾਕਸ਼ੀ ਸ਼ਰਮਾ, ਸੀ ਐੱਚ ਟੀ ਰਾਮ  ਸਿੰਘ, ਹੈਡ ਟੀਚਰ ਸੰਤੋਖ ਸਿੰਘ ਤੇ ਹੈੱਡ ਟੀਚਰ ਹਰਜਿੰਦਰ ਸਿੰਘ ਪਰਮਜੀਤ ਲਾਲ ਕਮਾਲਪੁਰ, ਭੁਪਿੰਦਰ ਸਿੰਘ ਸੇਚਾਂ, ਰਣਜੀਤ ਕੌਰ ਡਡਵਿੰਡੀ ਆਦਿ ਨੇ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਉੱਤੇ ਅੱਲ੍ਹਾ ਦਿੱਤਾ ਮਸੀਤਾਂ ਸਿੱਖਿਆ ਬਲਾਕ ਤੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਵੇਂ ਵਿਚਾਰ ਦਾ ਵਿਰੋਧ
Next articleਕਾਂਗਰਸ ਵਰਕਰਾਂ ਦੀ ਹੋਈ ਅਹਿਮ ਮੀਟਿੰਗ