ਬਲਾਕ ਪੱਧਰੀ ਕਵਿੱਜ਼ ਮੁਕਾਬਲਿਆਂ ‘ਚ ਸਰਕਾਰੀ ਹਾਈ ਸਕੂਲ ਹੈਬਤਪੁਰ ਦੇ ਵਿਦਿਆਰਥੀਆਂ ਦੀ ਰਹੀ ਝੰਡੀ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਦੇ ਹਾਣੀ ਬਣਾਉਣ ਲਈ ਹਮੇਸ਼ਾਂ ਉਪਰਾਲੇ ਕਰਦਾ ਰਹਿੰਦਾ ਹੈ। ਇਸੇ ਲੜੀ ਤਹਿਤ ਮਾਨਯੋਗ ਜਿਲ੍ਹਾਂ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ )ਦਲਜੀਤ ਕੌਰ’ ਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ ਥਿੰਦ ਸਟੇਟ ਐਵਾਰਡੀ ਜੀ ਦੀ ਯੋਗ ਰਹਿਨੁਮਾਈ ਅਤੇ ਬਾਲਕ ਮੈਂਟਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸੁਲਤਾਨਪੁਰ ਲੋਧੀ ਵਿਖੇ ਕੰਪਿਊਟਰ ਸਾਇੰਸ ਵਿਸ਼ੇ ਦੇ ਬਲਾਕ ਪੱਧਰੀ ਕਵਿੱਜ਼ ਅਤੇ ਟਾਈਪਿੰਗ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਮਸੀਤਾਂ ਬਲਾਕ ਦੇ 13 ਸਕੂਲਾਂ ਦੇ 50 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ।ਕਵਿੱਜ਼ ਮੁਕਾਬਲੇ ਦੀ ਤਕਨੀਕੀ ਟੀਮ ਵਿੱਚ ਮੈਡਮ ਹਰਪ੍ਰੀਤ ਕੌਰ, ਪਵਨ ਕੁਮਾਰ, ਮੈਡਮ ਰਚਨਾ, ਅਮਨਦੀਪ ਕੌਰ ਅਤੇ ਸਰੁਚੀ ਸ਼ਾਮਿਲ ਸਨ ਜਿਨ੍ਹਾਂ ਨੇ ਮੁਕਾਬਲੇ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਆਪਣੀਆਂ ਸੇਵਾਵਾਂ ਦਿੱਤੀਆਂ।ਵਿਦਿਆਰਥੀਆਂ ਵੱਲੋਂ ਮੁਕਾਬਲਿਆਂ ਵਿੱਚ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ ਗਿਆ।

ਇਹਨਾਂ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਹੈਬਤਪੁਰ ਦੇ ਦਸਵੀਂ ਜਮਾਤ ਤੇ ਵਿਦਿਆਰਥੀ ਕਰਮਵਾਰ ਖੁਸ਼ਪ੍ਰੀਤ ਕੌਰ ਪਹਿਲੇ ਅਤੇ ਦਮਨਪ੍ਰੀਤ ਸਿੰਘ ਦੂਜੇ ਸਥਾਨ ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੀ ਪ੍ਰਭਜੋਤ ਕੌਰ ਤੀਜੇ ਸਥਾਨ ਤੇ ਰਹੀ। ਇਸ ਤਰ੍ਹਾਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਸਰਕਾਰੀ ਹਾਈ ਸਕੂਲ ਹੈਬਤਪੁਰ ਦੇ ਵਿਦਿਆਰਥੀਆਂ ਕ੍ਰਮਵਾਰ ਸਿਮਰਨਪ੍ਰੀਤ ਕੌਰ ਪਹਿਲੇ ਅਤੇ ਮਨਪ੍ਰੀਤ ਕੌਰ ਦੂਜੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਸੁਸ਼ੀਲ ਕੁਮਾਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਮੁੱਖੀ ਮੈਡਮ ਮਨਜੀਤ ਕੌਰ ਜੱਜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕੇ ਕੰਪਿਊਟਰ ਸਿੱਖਿਆ ਅਜੋਕੇ ਸਮੇਂ ‘ਚ ਵਿਦਿਆਰਥੀਆਂ ਲਈ ਵਰਦਾਨ ਤੋਂ ਘੱਟ ਨਹੀਂ ਹੈ ਇਸ ਲਈ ਵਿਦਿਆਰਥੀਆਂ ਨੂੰ ਬਾਕੀ ਵਿਸ਼ਿਆਂ ਦੇ ਨਾਲ-ਨਾਲ ਇਸ ਵੱਲ ਖਾਸ ਧਿਆਨ ਦਿੰਦੇ ਹੋਏ ਆਪਣਾ ਭਵਿੱਖ ਉੱਜਵਲ ਕਰਨਾ ਚਾਹੀਦਾ ਹੈ।ਇਸ ਮੌਕੇ ਜਗਜੀਤ ਸਿੰਘ, ਸੁਰਜੀਤ ਸਿੰਘ, ਤਲਵਿੰਦਰ ਸਿੰਘ, ਗੋਬਿੰਦ ਰਾਮ, ਜਸਪ੍ਰੀਤ ਸਿੰਘ, ਦਵਿੰਦਰ ਸਿੰਘ, ਅਮਨਦੀਪ ਕੌਰ, ਰਣਜੀਤ ਕੌਰ, ਕਿੰਦਰਜੀਤ ਕੌਰ, ਬਲਜੀਤ ਕੌਰ,ਰੁਪਿੰਦਰ ਕੌਰ, ਆਦਿ ਹਾਜ਼ਰ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜ਼ਿਲਾ ਪੱਧਰੀ ਬਾਲ ਵਿਗਆਨ ਕਾਂਗਰਸ ‘ਚ ਵਿਦਿਆਰਥੀਆਂ ਨੇ ਮੌਲਿਕ ਖੋਜ਼ ਦੇ ਪ੍ਰਾਜੈਕਟ ਪੇਸ਼ ਕੀਤੇ
Next articleਪ੍ਰਸਿੱਧ ਪ੍ਰਸਿੱਧ ਢਾਡੀ ਭਾਈ ਹਰਨੇਕ ਸਿੰਘ ਬਲੰਦਾ ਦਾ ਜੱਥਾ ਇਗਲੈਂਡ ਫੇਰੀ ਤੋਂ ਪੰਜਾਬ ਪਰਤਿਆ