ਗੁਰੂ ਨਾਨਕ ਖਾਲਸਾ ਕਾਲਜ ਦੀ ਬੀ.ਸੀ.ਏ. ਦੀ ਵਿਦਿਆਰਥਣ ਸਿਮਰਨਜੀਤ ਕੌਰ ਸਪੁੱਤਰੀ ਪਰਮਜੀਤ ਸਿੰਘ ਨੇ 78% ਅੰਕ ਪ੍ਰਾਪਤ ਕਰਕੇ ਜਿਲ੍ਹੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਪੀ.ਜੀ.ਡੀ.ਸੀ.ਏ. ਦੀ ਵਿਦਿਆਰਥਣ ਦਵਿੰਦਰ ਕੌਰ ਸਪੁੱਤਰੀ ਸ. ਸੁਖਦੇਵ ਸਿੰਘ ਨੇ 79% ਅੰਕਾਂ ਨਾਲ ਅਤੇ ਸ਼ਵੇਤਾ ਰੰਧਾਵਾ ਸਪੁੱਤਰੀ ਅਮਰਜੀਤ ਸਿੰਘ ਨੇ 78% ਅੰਕਾਂ ਨਾਲ ਯੂਨੀਵਰਸਿਟੀ ਵਿੱਚ ਡਿਸਟਿੰਕਸ਼ਨ ਹਾਸਲ ਕੀਤੀਆਂ ਇਸੇ ਤਰ੍ਹਾਂ ਐੱਮ.ਐੱਸ.ਸੀ.ਆਈ.ਟੀ. ਭਾਗ ਪਹਿਲਾ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਸਪੁੱਤਰੀ ਗੁਰਮੇਲ ਸਿੰਘ ਨੇ 76% ਅੰਕਾਂ ਨਾਲ ਜਿਲ੍ਹੇ ਵਿੱਚ ਦੂਜਾ ਸਥਾਨ ਹਾਸਲ ਕੀਤਾ ਅਤੇ ਆਂਚਲ ਸਪੁੱਤਰੀ ਜਵਾਹਰ ਲਾਲ ਨੇ 74% ਅੰਕਾਂ ਨਾਲ ਜਿਲ੍ਹੇ ਵਿੱਚ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ ਨੇ ਹੋਣਹਾਰ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵਿਸ਼ੇਸ਼ ਪ੍ਰਾਪਤੀਆਂ ਹਾਸਲ ਕਰਨ ਦੀ ਅਸੀਸ ਦਿੱਤੀ। ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਨੇ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਮਿਹਨਤ ਕਰਨ ਅਤੇ ਜਿੰਦਗੀ ਵਿੱਚ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਰਾਜਪ੍ਰੀਤ ਕੌਰ ਮੁਖੀ ਕੰਪਿਊਟਰ ਵਿਭਾਗ, ਪ੍ਰੋ. ਮਨਮੀਤ ਕੌਰ, ਪ੍ਰੋ. ਨਿਵਿਆ ਸ਼ਰਮਾ, ਪ੍ਰੋ. ਦੀਕਸ਼ਾ ਡੋਗਰਾ ਅਤੇ ਅਮਰੀਕ ਸਿੰਘ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly