ਯੂਨੀਵਰਸਿਟੀ ਕਾਲਜ ਦੀਆਂ ਵਿਦਿਆਰਥਣਾਂ ਨੇ ਯੁਵਕ ਮੇਲੇ ਦੌਰਾਨ ਮਾਰੀਆਂ ਮੱਲਾਂ

ਕਪੂਰਥਲਾ,  (ਕੌੜਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਸਲਾਨਾ ਯੁਵਕ ਮੇਲਾ  ਆਯੋਜਿਤ ਕੀਤਾ ਗਿਆ।ਜਿਸ ਵਿੱਚ ਵੱਖੋ – ਵੱਖਰੇ ਕਾਲਜ ਦੇ ਵਿਦਿਆਰਥੀਆਂ ਨੇ ਮੁਕਾਬਲਿਆਂ ਵਿੱਚ ਬੇਹਤਰੀਨ ਕਾਰਗੁਜ਼ਾਰੀ ਦਿਖਾਈ।ਇਸ ਦੌਰਾਨ ਕਾਲਜ ਦੇ ਓ. ਐੱਸ. ਡੀ. ਡਾ. ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਬੇਬੇ ਨਾਨਕੀ ਯੂਨਿਵਰਸਿਟੀ ਕਾਲਜ ਫੱਤੂਢੀਂਗਾ ਦੀਆਂ ਵਿਦਿਆਰਥਣਾਂ ਨੇ ਇਸ ਯੁਵਕ ਮੇਲੇ ਵਿੱਚ ਵੱਧ – ਚੜ੍ਹ ਕੇ  ਹਿੱਸਾ ਲਿਆ ।ਇਸ ਮੇਲੇ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦੇ ਜੌਹਰ ਵਿਖਾਏ।ਜਿਸ ਵਿੱਚ ਵਿਦਿਆਰਥਣ ਅਮਨਦੀਪ ਕੌਰ(ਬੀ. ਏ ਭਾਗ ਪਹਿਲਾ) ਨੇ ਮਹਿੰਦੀ ਡਿਜ਼ਾਈਨ ਪ੍ਰਤੀਯੋਗਤਾ ਵਿੱਚ ਯੂਨਿਵਰਸਿਟੀ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ।ਇਸ ਪ੍ਰਕਾਰ ਹੀ ਕਾਲਜ ਦੀਆਂ ਵਿਦਿਆਰਥਣਾਂ ਨੇ ਮਾਈਮ ਮੁਕਾਬਲੇ ਵਿੱਚ ਤੀਸਰਾ ਸਥਾਨ ਹਾਸਿਲ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ।
ਇਸ ਮੌਕੇ ਕਾਲਜ ਦੇ ਓ. ਐੱਸ. ਡੀ.  ਡਾ.ਦਲਜੀਤ ਸਿੰਘ ਨੇ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਾਲਜ ਨੂੰ ਉੱਚੀਆਂ ਬੁਲੰਦੀਆਂ ਤੱਕ ਲੈ ਕੇ ਜਾਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਲੜਕੀਆਂ ਨੂੰ ਸਿੱਖਿਆ ਪ੍ਰਧਾਨ ਕਰਨ ਲਈ ਇਹ ਕਾਲਜ ਇੱਕ ਚੰਗੀ ਭੂਮਿਕਾ ਨਿਭਾ ਰਿਹਾ ਹੈ।ਅਜਿਹੇ ਯੁਵਕ ਮੇਲੇ ਕਰਵਾਉਣ ਦਾ ਮੁੱਖ ਮਨੋਰਥ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ।ਇਸ ਮੌਕੇ ਕਾਲਜ ਦਾ ਸਮੂਹ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਹਾਜ਼ਰ ਸੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਰੀਆਂ ਵਰਗੀ ਧੀ
Next articleਭਾਜਪਾ ਦੀ ਜ਼ਿਲ੍ਹਾ ਕੋਰ ਕਮੇਟੀ ਦੀ ਮੀਟਿੰਗ ਹੋਈ