HOME ਅੱਜ ਦੁਨੀਆ ਵਿੱਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਭਿਆਨਕ ਮਾਰ ਪੈ ਰਹੀ...

ਅੱਜ ਦੁਨੀਆ ਵਿੱਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਭਿਆਨਕ ਮਾਰ ਪੈ ਰਹੀ ਹੈ ਜਿਸ ਦੇ ਕਾਰਨ ਪਰਿਵਾਰ ਉੱਜੜ ਰਹੇ ਹਨ : ਬਲਜਿੰਦਰ ਸਿੰਘ ਖਾਲਸਾ

2
ਬਲਜਿੰਦਰ ਸਿੰਘ ਖਾਲਸਾ

ਹੁਸ਼ਿਆਰਪੁਰ  (ਸਮਾਜ ਵੀਕਲੀ)   ( ਤਰਸੇਮ ਦੀਵਾਨਾ ) – ਅੱਜ ਦੇ ਭੌਤਿਕਵਾਦੀ ਯੁੱਗ ਵਿੱਚ ਵਿਗਿਆਨ ਅਤੇ ਤਕਨੀਕ ਨੇ ਬਹੁਤ ਤੇਜ਼ੀ ਨਾਲ ਤਰੱਕੀ ਕੀਤੀ ਹੈ ਪਰੰਤੂ ਮਨੁੱਖਤਾ ਕੌੜੀ ਵੇਲ ਵਾਂਗ ਵੱਧ ਰਹੀ ਨਵੇਂਕਲੇ ਅਤੇ ਖਤਰਨਾਕ ਨਸ਼ਿਆਂ ਦੀ ਚੁਣੌਤੀ ਦਾ ਸਾਹਮਣਾ ਕਰ ਰਹੀ ਹੈ। ਵਿਗਿਆਨ ਨੇ ਆਪਣੀ ਸੂਝ ਬੂਝ ਸਦਕਾ ਕਈ ਮਨੁੱਖੀ ਸਮੱਸਿਆਵਾਂ ਦਾ ਹੱਲ ਕਰ ਦਿੱਤਾ ਹੈ ਪਰੰਤੂ ਇਸ ਦੇ ਨਾਲ ਨਾਲ ਨਸ਼ਿਆਂ ਦੀ ਲੱਤ ਵਰਗੀਆਂ ਨਵੀਆਂ ਸਮੱਸਿਆਵਾਂ ਨੂੰ ਵੀ ਜਨਮ ਦਿੱਤਾ ਹੈ। ਦੁਨੀਆ ਭਰ ਵਿੱਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਭਿਆਨਕ ਮਾਰ ਪੈ ਰਹੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਆਯੂਰ ਜੀਵਨ ਆਯੂਰਵੈਦਿਕ  ਰਿਸਰਚ ਸੈਂਟਰ ਦੇ ਐਮ ਡੀ ਅਤੇ ਦਲ ਖਾਲਸਾ ਦੇ ਜਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਖਾਲਸਾ ਨੇ ਸਾਡੇ ਪੱਤਰਕਾਰ ਨਾਲ ਇੱਕ ਪ੍ਰੈਸ ਵਾਰਤਾ ਕੀਤਾ ਉਹਨਾਂ ਕਿਹਾ ਕਿ ਨਸ਼ਿਆਂ ਦੀ ਲੱਤ ਨੇ ਸਮਾਜ ਨੂੰ ਇੱਕ ਅਜਿਹੀ ਕਾਲੀ ਧੁੰਦ ਵਿੱਚ ਢੱਕ ਲਿਆ ਹੈ ਜਿਸ ਦੇ ਕਾਰਨ ਪਰਿਵਾਰਾਂ ਦੇ ਪਰਿਵਾਰ ਉੱਜੜ ਰਹੇ ਹਨ ਨੌਜਵਾਨ ਜੀਵਨ ਪ੍ਰਤੀ ਆਪਣੀਆਂ ਉਮੀਦਾਂ ਗਵਾ ਰਹੇ ਹਨ ਅਤੇ  ਸਮਾਜ ਆਰਥਿਕ ਅਤੇ ਨੈਤਿਕ ਪੱਖੋਂ ਖ਼ਤਰੇ ਵਿੱਚ ਪੈ ਗਿਆ ਹੈ। ਉਹਨਾਂ ਕਿਹਾ ਕਿ ਵਿਸ਼ਾ ਮਾਹਰ ਚੇਤਾਵਨੀ ਦੇ ਰਹੇ ਹਨ ਕਿ ਜੇਕਰ ਸਮੇਂ ਰਹਿੰਦੇ ਇਸ ਮਾੜੀ ਲੱਤ ਤੋਂ ਬਚਾਅ ਲਈ ਠੋਸ ਕਦਮ ਨਾ ਚੁੱਕੇ ਗਏ ਤਾਂ ਦੁਨੀਆ ਭਰ ਦੇ ਨੌਜਵਾਨ ਇਸਦੀ ਮਾਰੂ ਚਪੇਟ ਵਿੱਚ ਆਕੇ ਮਾਰੇ ਜਾਣਗੇ। ਉਹਨਾਂ ਕਿਹਾ ਕਿ ਅੱਜ ਦੀ ਤੇਜ਼ ਰਫ਼ਤਾਰ ਵਾਲੀ ਜ਼ਿੰਦਗੀ ਵਿੱਚ ਮਨੁੱਖ ਆਪਣੀਆਂ ਤਕਲੀਫ਼ਾਂ ਅਤੇ ਮਨੋਵਿਗਿਆਨਕ ਦਬਾਵਾਂ ਤੋਂ ਬਚਣ ਲਈ ਸ਼ਰਾਬ, ਸਿਗਰਟ, ਚਰਸ, ਅਫੀਮ, ਹੀਰੋਇਨ, ਸਮੈਕ ਅਤੇ ਹੋਰ ਨਸ਼ੀਲੀਆਂ ਵਸਤੂਆਂ ਦੀ ਵਰਤੋਂ ਕਰਦਾ ਹੈ। ਇਹ ਨਸ਼ੇ ਇਨਸਾਨ ਨੂੰ ਆਪਣੇ ਆਪ ਤੋਂ ਬੇਖ਼ਬਰ ਕਰ ਦਿੰਦੇ ਹਨ ਅਤੇ ਉਹ ਆਪਣੀ ਜ਼ਿੰਮੇਵਾਰੀ ਅਤੇ ਜੀਵਨ ਦੀਆਂ ਲੀਹਾਂ ਤੋਂ ਉਖੜ ਜਾਂਦਾ ਹੈ। ਉਹਨਾਂ ਕਿਹਾ ਕਿ ਨਸ਼ਾ ਇਨਸਾਨ ਦੀ ਆਰਥਿਕਤਾ ਅਤੇ ਆਤਮ-ਸਮਾਨ ਦੋਹਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ। ਉਹਨਾਂ ਕਿਹਾ ਕਿ ਨਸ਼ੇੜੀ ਵਿਅਕਤੀ ਆਪਣਾ ਘਰ ਪਰਿਵਾਰ ਵੀ ਚੰਗੀ ਤਰ੍ਹਾਂ ਨਹੀਂ ਚਲਾ ਸਕਦਾ ਅਤੇ ਆਪਣੀ ਆਰਥਿਕ ਅਤੇ ਮਾਨਸਿਕ ਖ਼ੁਦਮੁਖਤਿਆਰੀ ਗਵਾ ਬੈਠਦਾ ਹੈ। ਉਹਨਾਂ ਕਿਹਾ ਕਿ ਨਸ਼ਾ ਕਰਨ ਵਾਲੇ ਇਨਸਾਨਾਂ ਦੀ ਸਰੀਰਕ ਤਾਕਤ ਘਟ ਜਾਂਦੀ ਹੈ ਅਤੇ ਵੱਖਰੀਆਂ ਵੱਖਰੀਆਂ ਬਿਮਾਰੀਆਂ ਉਸ ਨੂੰ ਘੇਰਨਾ ਸ਼ੁਰੂ ਕਰ ਦਿੰਦੀਆਂ ਹਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਮਲਕੀਤ ਸਿੰਘ ਸੌਂਦ ਦੀ ਯਾਦ ਵਿੱਚ ਆਸ਼ਾਦੀਪ ਵੈਲਫੇਅਰ ਸੁਸਾਇਟੀ ਨੂੰ 51 ਹਜ਼ਾਰ ਦਾ ਚੈੱਕ ਸੌਂਪਿਆ
Next articleਬਾਬੂ ਮਹਿੰਗਾ ਸਿੰਘ ਦੀ ਯਾਦ ਵਿੱਚ ਅਮਰ ਕੌਰ- ਚਰਨ ਕੌਰ ਵੈਲਫੇਅਰ ਸੋਸਾਇਟੀ ਨੇ ਅੱਖਾਂ ਦਾ ਮੁਫਤ ਚੈਕ-ਅੱਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ