ਨਵੀਂ ਦਿੱਲੀ (ਸਮਾਜ ਵੀਕਲੀ) : ਸੁਪਰੀਮ ਕੋਰਟ ਨੇ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਪਰਾਲੀ ਸਾੜਨ ਬਾਰੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਮੰਗ ਵਾਲੀ ਜਨਹਿਤ ਪਟੀਸ਼ਨ ਦੀ ਤੁਰੰਤ ਸੁਣਵਾਈ ਤੋਂ ਅੱਜ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੇ ਬੈਂਚ ਨੇ ਜਨਹਿਤ ਪਟੀਸ਼ਨ ਦਾਇਰ ਕਰਨ ਵਾਲੇ ਵਕੀਲ ਸ਼ਸ਼ਾਂਕ ਸ਼ੇਖਰ ਝਾਅ ਨੂੰ ਪੁੱਛਿਆ ਕਿ ਕੀ ਸਿਰਫ਼ ਪਰਾਲੀ ਸਾੜਨ ‘ਤੇ ਪਾਬੰਦੀ ਲਗਾਉਣ ਨਾਲ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ‘ਚ ਮਦਦ ਮਿਲੇਗੀ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly