HOME ਸਤਲੁਜ ਦਰਿਆ ਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

ਸਤਲੁਜ ਦਰਿਆ ਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

3
ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ
ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਦਰਿਆ ਸਤਲੁਜ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਮਨਾਹੀ, ਇਨ੍ਹਾਂ ਦੋਵਾਂ ਥਾਂਵਾਂ ’ਤੇ ਨਹਾਉੁਣ ਵਾਲਿਆਂ ਦੇ ਡੂੰਘੇ ਪਾਣੀ ’ਚ ਜਾਣ ਅਤੇ ਪਾਣੀ ਵਿਚ ਡੁੱਬਣ ਨਾਲ ਹੋਈਆਂ ਅਣਸੁਖਾਵੀਂਆਂ ਘਟਨਾਵਾਂ ਦੇ ਮੱਦੇਨਜ਼ਰ ਕੀਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਾਪਰਨ ਕਾਰਨ ਪਰਿਵਾਰ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਵੀ ਦੁੱਖ ਮਹਿਸੂਸ ਕਰਦਾ ਹੈ, ਜਿਸ ਲਈ ਇਹ ਰੋਕ ਲਾਈ ਜਾਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਮੌਕੇ ’ਤੇ ਨਹਾਉਂਦਾ ਫੜਿਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਪੁਲਿਸ ਵਿਭਾਗ ਵੱਲੋਂ ਨਿਯਮਾਂ ਅਨੁਸਾਰ ਕੇਸ ਦਰਜ ਕੀਤਾ ਜਾ ਸਕਦਾ ਹੈ। ਇਹ ਹੁਕਮ 4 ਜੁਲਾਈ 2026 ਤੱਕ ਲਾਗੂ ਰਹਿਣਗੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleतमिलनाडु के राज्यपाल विजय को सरकार बनाने के लिए आमंत्रित करें- एआईपीएफ
Next articleਬਜ਼ੁਰਗ ਮਰੀਜ਼ਾਂ ਦੀ ਸਹੂਲਤ ਲਈ ਸਿਵਲ ਹਸਪਤਾਲ ‘ਚ ਖ਼ਾਸ ਸਿਹਤ ਸੇਵਾਵਾਂ ਮੁਹਈਆ: ਡਾ. ਸਤਵਿੰਦਰਪਾਲ ਸਿੰਘ