ਲਾਰਡ ਕ੍ਰਿਸ਼ਨਾ ਕਾਲਜ ‘ਚ ਮਹਿੰਦੀ, ਨੇਲ ਆਰਟ ਤੇ ਹੇਅਰ ਸਟਾਈਲ ਪ੍ਰਤੀਯੋਗਤਾ

ਕੈਪਸ਼ਨ : ਲਾਰਡ ਕ੍ਰਿਸ਼ਨਾ ਕਾਲਜ ਆਫ ਐਜੂਕੇਸ਼ਨ ਵਿਖੇ ਆਯੋਜਿਤ ਸਮਾਗਮ ਦੀ ਝਲਕ

ਕਪੂਰਥਲਾ  (ਸਮਾਜ ਵੀਕਲੀ) (ਕੌੜਾ)- ਲਾਰਡ ਕ੍ਰਿਸ਼ਨਾ ਕਾਲਜ ਆਫ ਐਜੂਕੇਸ਼ਨ ਵਿਖੇ ਪ੍ਰਿੰਸੀਪਲ ਸੁੰਮੀ ਧੀਰ ਦੀ ਅਗਵਾਈ ਵਿੱਚ ਮਹਿੰਦੀ, ਨੇਲ ਆਰਟ ਅਤੇ ਹੇਅਰ ਸਟਾਈਲ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ ।ਇਸ ਦੌਰਾਨ ਵਿਦਿਆਰਥਣਾਂ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਕਲਾ ਦਾ ਪ੍ਰਦਰਸ਼ਨ ਕੀਤਾ । ਹੱਥਾਂ ਤੇ ਮਹਿੰਦੀ ਲਗਾਉਣ ਦੇ ਮੁਕਾਬਲੇ ਵਿੱਚ ਹਿਨਾ ਅਤੇ ਨੇਲ ਆਰਟ ਮੁਕਾਬਲੇ ਵਿੱਚ ਗੰਗਾ ਜੇਤੂ ਰਹੀ ਜਦਕਿ ਹੇਅਰ ਸਟਾਈਲ ਮੁਕਾਬਲੇ ‘ਚ ਕਿਰਨਜੋਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ।

ਸਮਾਗਮ ਦੇ ਅੰਤ ਵਿੱਚ ਸਟਾਫ ਮੈਂਬਰਾਂ ਵੱਲੋਂ ਜੇਤੂ ਰਹੀਆਂ ਵਿਦਿਆਰਥਣਾਂ ਨੂੰ ਉਚੇਚੇ ਤੌਰ ‘ਤੇ ਸਨਮਾਨਤ ਕੀਤਾ ਗਿਆ । ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਸੁੰਮੀ ਧੀਰ ਨੇ ਵਿਦਿਆਰਥਣਾਂ ਵੱਲੋਂ ਦਿਖਾਈ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਕਾਲਜ ਵਿਚ ਹੋਣ ਵਾਲੀਆਂ ਐਕਟੀਵਿਟੀਜ਼ ਵਿੱਚ ਵਿਦਿਆਰਥੀਆਂ ਨੂੰ ਵੱਡੇ ਪੱਧਰ ਤੇ ਹਿੱਸਾ ਲੈ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਾ ਚਾਹੀਦਾ ਹੈ, ਕਿਉਂਕਿ ਪਲੇਟਫਾਰਮ ਹੀ ਵਿਦਿਆਰਥੀਆਂ ਅੰਦਰ ਆਤਮ ਵਿਸ਼ਵਾਸ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ । ਇਸ ਮੌਕੇ ਪ੍ਰੋ. ਰਮਾ, ਪ੍ਰੋ. ਕੁਲਦੀਪ ਕੌਰ, ਪ੍ਰੋ. ਸਾਹਿਲ ਮਹੇ, ਰੀਟਾ ਰਾਣੀ ਆਦਿ ਸਟਾਫ ਮੈਂਬਰ ਹਾਜ਼ਰ ਸਨ ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ਼ਰਬਤੀ ਅੱਖਾਂ ਸੁਰਮੇ ਨਾਲ ਸਜਾਈਆਂ
Next articleTaliban military strategist, Mullah Yaqub Omar makes first appearance