ਡੇਰਾਬੱਸੀ (ਸਮਾਜ ਵੀਕਲੀ) ਸੰਜੀਵ ਸਿੰਘ ਸੈਣੀ :- ਆਦਿ ਕਵੀ ਤੇ ਪਵਿੱਤਰ ਰਾਮਾਇਣ ਦੇ ਰਚਨਹਾਰ ਮਹਾਰਿਸ਼ੀ ਭਗਵਾਨ ਵਾਲਮੀਕਿ ਜਯੰਤੀ ‘ਤੇ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਅਤੇ ਸਮਾਜ ਸੇਵੀ ਸ ਗੁਰਦਰਸ਼ਨ ਸਿੰਘ ਸੈਣੀ ਨੇ ਦੇਸ਼ ਵਾਸੀਆਂ ਨੂੰ ਲੱਖ ਲੱਖ ਵਧਾਈ ਦਿੱਤੀ। ਡੇਰਾਬੱਸੀ ਦੇ ਪਿੰਡ ਧਨੋਨੀ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਮੌਕੇ ‘ਤੇ ਬੋਲਦਿਆਂ ਸੈਣੀ ਨੇ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਰਾਮਾਇਣ ਦੀਆਂ ਮਹਾਨ ਸਿੱਖਿਆਵਾਂ ਦੀ ਯਾਦ ਦਿਵਾਉਂਦਿਆਂ ਲੋਕਾਂ ਨੂੰ ਇਸ ਮਹਾਨ ਪ੍ਰਾਚੀਨ ਗ੍ਰੰਥ ‘ਚ ਦਰਸਾਈਆਂ ਸਿੱਖਿਆਵਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ ਹੈ। ਉਹਨਾਂ ਨੇ ਮਹਾਨ ਗ੍ਰੰਥ ਰਾਮਾਇਣ ‘ਚ ਦਰਜ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਲੋਕਾਂ ਨੂੰ ਰਾਮਾਇਣ ਵਿਚ ਦਰਸਾਏ ਗਏ ਸੱਚਾਈ ਅਤੇ ਨੇਕੀ ਦੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ ਹੈ। ਸ਼੍ਰੀ ਸੈਣੀ ਨੇ ਇਸ ਪਵਿੱਤਰ ਦਿਹਾੜੇ ਨੂੰ ਆਪਸੀ ਭਾਈਚਾਰੇ, ਸ਼ਾਂਤੀ ਅਤੇ ਸਦਭਾਵਨਾ ਦੀ ਭਾਵਨਾ ਨਾਲ ਰਲ-ਮਿਲ ਕੇ ਮਨਾਉਣ ਦਾ ਸੱਦਾ ਦਿੱਤਾ ਹੈ। ਗੁਰਦਰਸ਼ਨ ਸੈਣੀ ਨੇ ਕਿਹਾ ਕਿ ਹਰੇਕ ਪਾਸੇ ਭਗਵਾਨ ਵਾਲਮੀਕਿ ਦਿਵਸ ਪੂਰੇ ਜੋਸ਼ੋ ਖਰੋਸ਼, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸਾਰਿਆਂ ਨੂੰ ਆਪਸੀ ਭਾਈਚਾਰੇ ਨੂੰ ਹੋਰ ਮਜਬੂਤ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣਾ ਸਮੇਂ ਦੀ ਅਹਿਮ ਲੋੜ੍ਹ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜੋਕੇ ਸਮੇਂ ਵਿੱਚ ਸਿੱਖਿਆ ਨੂੰ ਵੱਧ ਤੋਂ ਵੱਧ ਗ੍ਰਹਿਣ ਕਰਕੇ ਬਰਾਬਰੀ ਅਤੇ ਭਾਈਚਾਰਕ ਸਾਂਝ ਦਾ ਚਾਨਣ ਫੈਲਾਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਮੌਕੇ ਗੁਲਜ਼ਾਰ ਸਿੰਘ ਟਿਵਾਣਾ, ਪੁਸ਼ਪਿੰਦਰ ਮਹਿਤਾ,ਦਿਆਲ ਸੈਣੀ, ਦਵਿੰਦਰ ਧਨੌਨੀ, ਮੇਜਰ ਪਰਾਗਪੁਰ, ਹਰਪ੍ਰੀਤ ਸਿੰਘ ਟਿੰਕੂ, ਲੱਡਾ ਜਨੇਤਪੁਰ ਸਮੇਤ ਹੋਰ ਪਤਵੰਤੇ ਮੋਜ਼ੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



