ਦਿਆਲਪੁਰ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ 

ਕਪੂਰਥਲਾ,  (ਕੌੜਾ)- ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਅਨੁਸਾਰ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਦਿਆਲਪੁਰ ਜ਼ਿਲਾ ਕਪੂਰਥਲੇ ਦਾ ਨਤੀਜਾ ਸ਼ਾਨਦਾਰ ਰਿਹਾ| ਇਸ ਵਿੱਚ ਸਾਰੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ  | ਪ੍ਰਿੰਸੀਪਲ  ਸ਼੍ਰੀਮਤੀ ਲੀਨਾ ਸ਼ਰਮਾ ਨੇ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ  ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਹਨਾਂ ਦੱਸਿਆ ਕਿ ਦਸਵੀਂ ਜਮਾਤ ਦੇ ਕੁੱਲ  46 ਵਿਦਿਆਰਥੀਆਂ ਵਿੱਚੋਂ ਸਕੂਲ ਦੇ ਚਾਰ ਵਿਦਿਆਰਥੀਆਂ ਨੇ  90% ਤੋਂ ਵੱਧ ਅੰਕ ਅਤੇ 28 ਵਿਦਿਆਰਥੀਆਂ ਨੇ 75 ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਨ ਵਧਾਇਆ ਹੈ।   ਗੁਰਵਿੰਦਰ ਸਿੰਘ 650 ਵਿੱਚੋਂ  595 ਅੰਕ ਪ੍ਰਾਪਤ    ਕਰਕੇ ਪਹਿਲੇ , ਦਿਲਦਾਰ ਅਲੀ 650 ਅੰਕਾਂ ਵਿੱਚੋਂ 592 ਅੰਕ ਪ੍ਰਾਪਤ ਕਰਕੇ ਦੂਜੇ ਅਤੇ ਮਾਧਵ ਕੁਮਾਰ 650 ਅੰਕਾਂ ਵਿੱਚੋਂ 588 ਅੰਕ ਪ੍ਰਾਪਤ ਕਰਕੇ ਤੀਸਰੇ ਸਥਾਨ ਤੇ ਰਿਹਾ , ਜਿਸਨੇ ਕਿ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਪਹਿਲੇ ਤਿੰਨ ਸਥਾਨਾਂ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸੰਗਤ ਰਵਾਨਾ
Next articleਭਾਰਤੀ ਕਿਸਾਨ ਯੂਨੀਅਨ ਪੰਜਾਬ ਤੋਤੇਵਾਲ ਦਾ ਹੋਇਆ ਰਸਮੀ ਐਲਾਨ