
ਲੈਸਟਰ (ਇੰਗਲੈਂਡ) (ਸਮਾਜ ਵੀਕਲੀ) (ਸੁਖਜਿੰਦਰ ਸਿੰਘ ਢੱਡੇ)-ਗੋਰਿਆਂ ਦੀ ਸੰਘਣੀ ਵੱਸੋਂ ਵਾਲੇ ਇੰਗਲੈਂਡ ਦੇ ਸ਼ਹਿਰ ਲਕਬਰੋ ਅਤੇ ਕੋਲਵਿਲ ਦੀਆਂ ਸੰਗਤਾਂ ਵੱਲੋਂ ਸਾਂਝੇ ਤੌਰ ਤੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਬੜੇ ਹੀ ਉਤਸਾਹ ਤੇ ਪਿਆਰ ਸਤਿਕਾਰ ਨਾਲ ਮਨਾਇਆ ਗਿਆ ।ਇਸ ਮੌਕੇ ਤੇ ਲਕਬਰੋ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਰਾਗੀ ਢਾਡੀ ਅਤੇ ਕਵੀਸ਼ਰੀ ਦਰਬਾਰ ਸਜਾਇਆ ਗਿਆ, ਜਿਸ ਵਿੱਚ ਪੰਥ ਦੇ ਮਹਾਨ ਕਵੀਸ਼ਰੀ ਤੇ ਰਾਗੀ ਜਥਿਆਂ ਨੇ ਗੁਰੂ ਜਸ ਗਾਇਨ ਕੀਤਾ। ਇਸ ਧਾਰਮਿਕ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਥਕ ਤਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਹਰ ਸਾਲ ਹੀ ਲਕਬਰੋ ਤੇ ਕੋਲਵਿਲ਼ ਦੀਆਂ ਸੰਗਤਾਂ ਵੱਲੋਂ ਸਾਂਝੇ ਤੌਰ ਤੇ ਉਪਰਾਲਾ ਕਰਕੇ ਕੌਲਵਿਲ ਤੇ ਲਕਬਰੋ ਵਿਖੇ ਧਾਰਮਿਕ ਦਿਹਾੜੇ ਮਨਾਏ ਜਾਂਦੇ ਹਨ। ਇਸ ਮੌਕੇ ਤੇ ਕੋਲਵਿਲ ਅਤੇ ਲਕਬਰੋ ਦੇ ਨੇੜਲੇ ਸ਼ਹਿਰਾਂ ਲੈਸਟਰ, ਬਰਮਿੰਘਮ,ਡਰਬੀ,ਨੋਟਿੰਗਮ ਤੋਂ ਵੱਡੀ ਗਿਣਤੀ ਸੰਗਤਾਂ ਨੇ ਸਿਰਕਤ ਕੀਤੀ। ਇਸ ਮੌਕੇ ਤੇ ਗੁਰੂ ਕਾ ਅਟੁਟ ਲੰਗਰ ਵੀ ਵਰਤਾਇਆ ਗਿਆ।


