ਮੁੰਬਈ— ਮੁੰਬਈ ਦੇ ਮਲਾਡ ‘ਚ ਚੋਰੀ ਦਾ ਇਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਘਰ ਵਿੱਚ ਚੋਰੀ ਕਰਨ ਆਏ ਲੁਟੇਰੇ ਨੇ ਪੂਰੇ ਘਰ ਦੀ ਤਲਾਸ਼ੀ ਲਈ ਪਰ ਉਸ ਦਾ ਕੁਝ ਪਤਾ ਨਹੀਂ ਲੱਗਾ। ਜਿਸ ਤੋਂ ਬਾਅਦ ਉਸ ਨੇ ਘਰ ‘ਚ ਮੌਜੂਦ ਔਰਤ ਨੂੰ ਚੁੰਮਿਆ ਅਤੇ ਭੱਜ ਗਿਆ।
ਜਾਣਕਾਰੀ ਦਿੰਦਿਆਂ ਪੁਲਸ ਨੇ ਦੱਸਿਆ ਕਿ ਇਕ ਵਿਅਕਤੀ ਨੂੰ ਛੇੜਛਾੜ ਅਤੇ ਲੁੱਟ-ਖੋਹ ਦੀ ਕੋਸ਼ਿਸ਼ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਸੀ ਪਰ ਉਸ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ। 38 ਸਾਲਾ ਪੀੜਤਾ ਮੁਤਾਬਕ ਉਹ ਘਰ ‘ਚ ਇਕੱਲੀ ਸੀ, ਜਦੋਂ ਦੋਸ਼ੀ ਘਰ ‘ਚ ਦਾਖਲ ਹੋਏ ਅਤੇ ਅੰਦਰੋਂ ਦਰਵਾਜ਼ਾ ਬੰਦ ਕਰ ਦਿੱਤਾ। ਇਸ ਤੋਂ ਬਾਅਦ ਉਸ ਦਾ ਗਲਾ ਘੁੱਟ ਕੇ ਉਸ ਕੋਲੋਂ ਸਾਰਾ ਕੀਮਤੀ ਸਾਮਾਨ, ਨਕਦੀ, ਮੋਬਾਈਲ ਅਤੇ ਏ.ਟੀ.ਐਮ ਕਾਰਡ ਖੋਹਣ ਦੀ ਮੰਗ ਕੀਤੀ। ਹਾਲਾਂਕਿ ਜਦੋਂ ਔਰਤ ਨੇ ਕਿਹਾ ਕਿ ਉਸ ਦੇ ਘਰ ਕੋਈ ਕੀਮਤੀ ਚੀਜ਼ ਨਹੀਂ ਹੈ ਤਾਂ ਦੋਸ਼ੀ ਉਸ ਨੂੰ ਚੁੰਮ ਕੇ ਭੱਜ ਗਿਆ। ਬਾਅਦ ‘ਚ ਔਰਤ ਨੇ ਕੁਰਾਰ ਪੁਲਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ। ਜਿਸ ਤੋਂ ਬਾਅਦ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤ ਤੋਂ ਬਾਅਦ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਨੇ ਦੱਸਿਆ ਕਿ ਉਹ ਉਸੇ ਇਲਾਕੇ ਦਾ ਰਹਿਣ ਵਾਲਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly