HOME ਕਸਬਾ ਸਮਾਲਸਰ ਵਿਖੇ ਸਾੜੀ ਗਈ ਕੇਂਦਰ ਸਰਕਾਰ ਦੀ ਅਰਥੀ

ਕਸਬਾ ਸਮਾਲਸਰ ਵਿਖੇ ਸਾੜੀ ਗਈ ਕੇਂਦਰ ਸਰਕਾਰ ਦੀ ਅਰਥੀ

5

ਮੋਦੀ ਸਰਕਾਰ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਵਰਗੇ ਜਮਹੂਰੀ ਹੱਕ ਖੋਹ ਰਹੀ ਹੈ- ਮੰਗਾ ਸਿੰਘ ਵੈਰੋਕੇ, ਕੁਲਵੰਤ ਸਿੰਘ ਮਠਾੜੂ

ਸਮਾਲਸਰ,  (ਸਮਾਜ ਵੀਕਲੀ)  (ਜਸਵੰਤ ਗਿੱਲ ਸਮਾਲਸਰ) ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਰੱਦ ਕਰਵਾਉਣ ਲਈ ਪੰਜਾਬ ਦੀਆਂ ਟਰੇਡ ਯੂਨੀਅਨਾਂ  ਦੇ ਸੂਬਾ ਪੱਧਰੀ ਸੱਦੇ ਤਹਿਤ 1 ਅਪ੍ਰੈਲ ਨੂੰ ਵਿਰੋਧ ਦਾ ਸੱਦਾ ਦਿੱਤਾ ਗਿਆ ਸੀ ਜਿਸ ਦੀ ਕੜੀ ਵਜੋਂ ਕਸਬਾ ਸਮਾਲਸਰ ਵਿੱਚ ਕੇਂਦਰ ਦੀ ਮੋਦੀ ਸਰਕਾਰ ਦੀ ਅਰਥੀ ਸਾੜੀ ਗਈ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਮੰਗਾ ਸਿੰਘ ਵੈਰੋਕੇ, ਕੁਲਵੰਤ ਸਿੰਘ ਮਠਾੜੂ ਠੱਠੀ ਭਾਈ ਜ਼ਿਲ੍ਹਾ ਪ੍ਰਧਾਨ ਇਫਟੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਦੇਸ਼ੀ ਵਿਦੇਸ਼ੀ ਸਰਮਾਏਦਾਰਾਂ ਨੂੰ ਖੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਵਰਗੇ ਜਮਹੂਰੀ ਹੱਕ ਖੋਹਣ ਲਈ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹਨਾਂ ਚਾਰ ਲੇਬਰ ਕੋਡਾਂ ਨੂੰ 1 ਅਪ੍ਰੈਲ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਕੋਡ ਲਾਗੂ ਹੋਣ ਨਾਲ ਮਜ਼ਦੂਰਾਂ ਕੋਲ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਅਤੇ ਪ੍ਰਾਪਤ ਕਰਨ ਲਈ ਯੂਨੀਅਨ ਬਣਾਉਣ ਅਤੇ ਸੰਘਰਸ਼ ਕਰਨ ਦਾ ਜਮਹੂਰੀ ਅਧਿਕਾਰ ਖ਼ਤਮ ਹੋ ਜਾਵੇਗਾ।ਪੱਕੀ ਨੌਕਰੀ ਦੀ ਥਾਂ “ਫਿਕਸਡ ਟਰਮ ਇੰਪਲਾਇਮੈਂਟ” ਲਾਗੂ ਹੋਵੇਗਾ,ਨੌਕਰੀ ਦੀ ਸੁਰੱਖਿਆ ਖ਼ਤਮ ਹੋ ਜਾਵੇਗੀ। ਕੰਮ ਦਾ ਮਿਹਨਤਾਨਾ ਵਧਾਉਣ ਦੀ ਥਾਂ ਕੰਮ ਘੰਟੇ 8 ਤੋਂ 12 ਘੰਟੇ ਦੀ ਦਿਹਾੜੀ ਹੋਵੇਗੀ। ਇਨ੍ਹਾਂ ਕੋਡਾਂ ਰਾਹੀਂ ਗਰੀਬੀ ਰੇਖਾ ਤੋਂ ਹੇਠਾਂ ਇਕ ਰਾਸ਼ਟਰੀ ਫਲੋਰ ਘੱਟੋ-ਘੱਟ ਮਜ਼ਦੂਰੀ ਨੂੰ ਕਾਨੂੰਨੀ ਜਾਮਾ ਪਹਿਨਾਇਆ ਜਾ ਰਿਹਾ ਹੈ, ਜਿਸ ਨਾਲ ਅਸਲ ਘੱਟੋ-ਘੱਟ ਮਜ਼ਦੂਰੀ ਦੇ ਅਧਿਕਾਰ ਨੂੰ ਖਤਮ ਕੀਤਾ ਜਾ ਰਿਹਾ ਹੈ। ਅਸੰਗਠਿਤ ਖੇਤਰ ਦੇ ਮਜ਼ਦੂਰਾਂ ਨੂੰ ਹੱਕਾਂ ਤੋਂ ਵੰਚਿਤ ਕੀਤਾ ਗਿਆ ਹੈ। ਇਹ ਕੋਡ ਭਾਰਤੀ ਸੰਵਿਧਾਨ, ਅੰਤਰਰਾਸ਼ਟਰੀ ਮਜ਼ਦੂਰ ਮਿਆਰਾਂ ਅਤੇ ਮਨੁੱਖੀ ਅਧਿਕਾਰਾਂ ਦੇ ਖਿਲਾਫ਼ ਹਨ। ਇਸਦਾ ਡੱਟ ਕੇ ਵਿਰੋਧ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੱਡੀਆਂ ਕੁਰਬਾਨੀ ਦੇ ਕੇ ਪ੍ਰਾਪਤ ਕੀਤੇ ਅਧਿਕਾਰਾਂ ਅਤੇ ਮਜ਼ਦੂਰਾਂ ਵਿਰੋਧੀ ਚਾਰ ਲੇਬਰ ਕੋਡ ਰੱਦ ਕਰਵਾਉਣ ਲਈ ਮਜ਼ਦੂਰ ਲਹਿਰ ਖੜ੍ਹੀ ਕਰਦਿਆਂ ਸੰਘਰਸ਼ਾਂ ਦੇ ਮੈਦਾਨ ਵਿੱਚ ਕੁੱਦਣਾ ਹੋਵੇਗਾ।ਇਸ ਉਪਰੰਤ ਪੇਂਡੂ ਮਜ਼ਦੂਰ ਯੂਨੀਅਨ ਦੇ ਬਲਾਕ ਆਗੂ ਬਲਦੇਵ ਸਿੰਘ ਸਮਾਲਸਰ,ਅਜਮੇਰ ਸਿੰਘ ਸਮਾਲਸਰ,ਅਨੋਖ ਸਿੰਘ ਸੇਖਾ ਕਲਾਂ,ਜਗਦੀਸ਼ ਸਿੰਘ ਠੱਠੀ ਭਾਈ,ਰਾਣਾ ਸਿੰਘ ਸਮਾਲਸਰ,ਚੰਨਾ ਸਿੰਘ ਸਮਾਲਸਰ,ਹਰਭਜਨ ਸਿੰਘ ਪੁੰਨੀ ਠੱਠੀ ਭਾਈ,ਹਰਪ੍ਰੀਤ ਸਿੰਘ ਕਾਈ ਠੱਠੀ ਭਾਈ,ਸਤਿਨਾਮ ਸਿੰਘ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮਾਲਵੇ ਦੀ ਕਬੱਡੀ ਦੇ ਰਾਜੇ
Next articleਏਟਕ ਵਿੱਚ ਸ਼ਾਮਲ ਜਥੇਬੰਦੀਆਂ ਨੇ ਅੱਜ ਫਰੀਦਕੋਟ ਵਿਖੇ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵੱਲੋਂ ਚਾਰ ਲੇਬਰ ਕੋਡ ਲਾਗੂ ਕਰਨ ਦੇ ਰੋਸ ਵਜੋਂ ਮਨਾਇਆ ਬਲੈਕ ਡੇਅ