ਡੇਰਾ ਬਾਬਾ ਨਾਨਕ (ਸਮਾਜ ਵੀਕਲੀ):ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪਰਤੇ ਨਵਜੋਤ ਸਿੱਧੂ ਨੇ ਕਰਤਾਰਪੁਰ ਲਾਂਘੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਂਘਾ ਖੋਲ੍ਹਣ ਲਈ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਦਾ ਧੰਨਵਾਦ ਕੀਤਾ। ਇਮਰਾਨ ਖਾਨ ਨੂੰ ਭਰਾ ਕਹੇ ਜਾਣ ਬਾਰੇ ਉੱਠੇ ਵਿਵਾਦ ’ਤੇ ਸ੍ਰੀ ਸਿੱਧੂ ਨੇ ਕਿਹਾ ਕਿ ਜਦੋਂ ਉਹ ਪਿਛਲੀ ਵਾਰ ਗਏ ਸਨ, ਉਦੋਂ ਵੀ ਵਿਵਾਦ ਖੜ੍ਹਾ ਕੀਤਾ ਗਿਆ ਸੀ ਅਤੇ ਅੱਜ ਵੀ ਨਿੱਕੀਆਂ ਗੱਲਾਂ ਦਾ ਮੁੱਦਾ ਬਣਾਇਆ ਜਾ ਰਿਹਾ ਹੈ| ਸ੍ਰੀ ਸਿੱਧੂ ਨੇ ਕਿਹਾ ਕਿ ਦੁਨੀਆ ਜੋ ਮਰਜ਼ੀ ਆਖੀ ਜਾਵੇ, ਪਰ ਦੋਵਾਂ ਮੁਲਕਾਂ ਨੂੰ ਆਪਸੀ ਪ੍ਰੇਮ, ਸ਼ਾਂਤੀ ਤੇ ਭਾਈਚਾਰਕ ਸਾਂਝ ਬਣਾ ਕੇ ਰੱਖਣੀ ਚਾਹੀਦੀ ਹੈ। ਉਨ੍ਹਾਂ ਇਸ ਮੌਕੇ ਕਈ ਅਦਾਕਾਰਾਂ, ਖਿਡਾਰੀਆਂ ਤੇ ਗਾਇਕਾਂ ਦੇ ਨਾਂ ਲੈਂਦਿਆਂ ਕਿਹਾ ਕਿ ਇਹ ਸਭ ਦੋਵਾਂ ਦੇਸ਼ਾਂ ਨੂੰ ਜੋੜਨ ਵਾਲੇ ਹਨ। ਸ੍ਰੀ ਸਿੱਧੂ ਨੇ ਕਿਹਾ ਪਾਕਿਸਤਾਨ ਸਥਿਤ ਮੰਦਰਾਂ ਦੇ ਦਰਸ਼ਨਾਂ ਲਈ ਵੀ ਲਾਂਘੇ ਖੁੱਲ੍ਹਣੇ ਚਾਹੀਦੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly