ਸ਼ਹੀਦ ਭਗਤ ਸਿੰਘ ਨਗਰ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ) : “ਆਮ ਆਦਮੀ ਪਾਰਟੀ” ਦੀ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਸਿਆਸੀ ਧੱਕੇਸ਼ਾਹੀਆਂ ਅਤੇ ਲੋਕ-ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਕਾਂਗਰਸ ਪਾਰਟੀ ਵੱਲੋਂ ਅੱਜ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੇ ਮੰਗੂਪੁਰ ਨੇ ਦੱਸਿਆ ਕਿ ਮਿਤੀ 6 ਜੂਨ, ਦਿਨ ਸ਼ਨੀਵਾਰ ਨੂੰ ਸ਼ਾਮ 4 ਵਜੇ ਹਲਕਾ ਬਲਾਚੌਰ ਤੋਂ “ਆਪ” ਵਿਧਾਇਕਾ ਸੰਤੋਸ਼ ਕਟਾਰੀਆ ਦੇ ਘਰ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਅਤੇ ਘਿਰਾਓ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਹਲਕਾ ਬਲਾਚੌਰ ਦੇ ਸਮੂਹ ਸੀਨੀਅਰ ਆਗੂਆਂ, ਅਹੁਦੇਦਾਰਾਂ, ਮਿਹਨਤੀ ਵਰਕਰ ਭਰਾਵਾਂ ਅਤੇ ਇਲਾਕਾ ਨਿਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ, “ਸਰਕਾਰ ਦੀ ਸ਼ਹਿ ‘ਤੇ ਹੋ ਰਹੀ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਹਲਕੇ ਦੇ ਸਾਰੇ ਸਾਥੀਆਂ ਨੂੰ ਬੇਨਤੀ ਕੀਤੀ ਕਿ ਸ਼ਨੀਵਾਰ ਸ਼ਾਮ 4 ਵਜੇ ਵੱਧ ਤੋਂ ਵੱਧ ਸਾਥੀਆਂ ਸਮੇਤ ਵਿਧਾਇਕਾ ਸੰਤੋਸ਼ ਕਟਾਰੀਆ ਦੇ ਘਰ ਦੇ ਬਾਹਰ ਪਹੁੰਚ ਕੇ ਇਸ ਰੋਸ ਪ੍ਰਦਰਸ਼ਨ ਦਾ ਹਿੱਸਾ ਬਣੋ ਅਤੇ ਸਰਕਾਰ ਦੇ ਇਸ ਤਾਨਾਸ਼ਾਹੀ ਰਵੱਈਏ ਦੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰੋ।”
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



