ਨਵੀਂ ਦਿੱਲੀ (ਸਮਾਜ ਵੀਕਲੀ):ਕੇਂਦਰੀ ਕੈਬਨਿਟ ਦੀ ਬੁੱਧਵਾਰ ਨੂੰ ਮੀਟਿੰਗ ਹੋਣ ਜਾ ਰਹੀ ਹੈ ਜਿਸ ’ਚ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਬਿੱਲਾਂ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਸੂਤਰਾਂ ਨੇ ਕਿਹਾ ਕਿ ਇਸ ਮਗਰੋਂ ਇਨ੍ਹਾਂ ਬਿੱਲਾਂ ਨੂੰ ਸੰਸਦ ਦੇ ਆਉਂਦੇ ਸਰਦ ਰੁੱਤ ਇਜਲਾਸ ਦੌਰਾਨ ਪੇਸ਼ ਕੀਤਾ ਜਾ ਸਕਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਹਿੱਤ ’ਚ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਐਲਾਨ ਕੀਤਾ ਸੀ। ਪ੍ਰਧਾਨ ਮੰਤਰੀ ਦੇ ਐਲਾਨ ਮਗਰੋਂ ਹੁਣ ਸਰਕਾਰ ਸੰਸਦ ’ਚ ਤਿੰਨੋਂ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਬਿੱਲ ਲਿਆਵੇਗੀ। ਸੰਸਦ ਦਾ ਇਜਲਾਸ 29 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly