ਅਮਰੀਕਾ ਨੇ 2022 ਵਿੱਚ ਕਈ ਸ਼੍ਰੇਣੀਆਂ ਦੇ ਵੀਜ਼ੇ ਲਈ ਨਿੱਜੀ ਇੰਟਰਵਿਊ ਤੋਂ ਛੋਟ ਦੇਣ ਦਾ ਐਲਾਨ ਕੀਤਾ

ਵਸ਼ਿੰਗਟਨ (ਸਮਾਜ ਵੀਕਲੀ):  ਕੋਵਿਡ-19 ਦੇ ਵਧਦੇ ਮਾਮਲਿਆਂ ਕਾਰਨ ਚਿੰਤਾ ਵਿੱਚ ਘਿਰੇ ਅਮਰੀਕਾ ਨੇ ਐਲਾਨ ਕੀਤਾ ਹੈ ਕਿ 2022 ਦੇ ਸਮੁੱਚੇ ਸਾਲ ਦੌਰਾਨ ਐਚ-1ਬੀ ਕਾਮਿਆਂ ਅਤੇ ਵਿਦਿਆਰਥੀਆਂ ਸਮੇਤ ਕੁਝ ਸ਼੍ਰੇਣੀਆਂ ਲਈ ਵੀਜ਼ਾ ਅਪਲਾਈ ਕਰਨ ਵਾਲੇ ਅਰਜ਼ੀਧਾਰਕਾਂ ਲਈ ਨਿੱਜੀ ਇੰਟਰਵਿਊ ਦੀ ਜ਼ਰੂਰਤ ਨੂੰ ਖਤਮ ਕਰ ਦਿੱਤਾ ਜਾਵੇਗਾ। ਅਮਰੀਕਾ ਵਿੱਚ ਹੁਣ ਤੱਕ ਕੋਵਿਡ-19 ਦੇ 5,18,14,812 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 8,15,423 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਸੇ ਦੌਰਾਨ ਅਮਰੀਕਾ 8 ਅਫਰੀਕੀ ਦੇਸ਼ਾਂ ਦੀ ਯਾਤਰਾ ਉੱਤੇ ਲਗਾਈ ਗਈ ਪਾਬੰਦੀ 31 ਦਸੰਬਰ ਨੂੰ ਹਟਾ ਦੇਵੇਗੇ। ਵ੍ਹਾਈਟ ਹਾਊਸ ਨੇ ਇਹ ਐਲਾਨ ਸ਼ੁੱਕਰਵਾਰ ਨੂੰ ਕੀਤਾ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleWest Bengal mulls replacing Governor with CM as varsities’ Chancellor
Next article‘ਟਰਬਨੇਟਰ’ ਹਰਭਜਨ ਸਿੰਘ ਵੱਲੋਂ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ