ਵਾਸ਼ਿੰਗਟਨ/ਨਵੀਂ ਦਿੱੱਲੀ (ਸਮਾਜ ਵੀਕਲੀ): ਅਮਰੀਕਾ ਅੱਠ ਨਵੰਬਰ ਤੋਂ ਭਾਰਤ ਸਮੇਤ ਕੌਮਾਂਤਰੀ ਯਾਤਰੀਆਂ, ਜਿਨ੍ਹਾਂ ਦਾ ਮੁਕੰਮਲ ਟੀਕਾਕਰਨ ਹੋ ਚੁੱਕਿਆ ਹੈ, ’ਤੇ ਲਾਈਆਂ ਕਰੋਨਾ ਤੋਂ ਬਚਾਅ ਸਬੰਧੀ ਪਾਬੰਦੀਆਂ ਹਟਾ ਦੇਵੇਗਾ। ਇਸ ਦੇਸ਼ ਲਈ ਉਡਾਣ ਭਰਨ ਤੋਂ ਪਹਿਲਾਂ ਯਾਤਰੀਆਂ ਨੂੰ ਨੈਗੇਟਿਵ ਕਰੋਨਾਵਾਇਰਸ ਟੈਸਟ ਦਾ ਸਬੂਤ ਦਿਖਾਉਣਾ ਪਵੇਗਾ। ਇਹ ਜਾਣਕਾਰੀ ਜਾਰੀ ਕੀਤੇ ਗਏ ਅਧਿਕਾਰਿਤ ਬਿਆਨ ਤੋਂ ਮਿਲੀ ਹੈ। ਨਵੀਆਂ ਹਦਾਇਤਾਂ ਮੁਤਾਬਕ ਜਿਨ੍ਹਾਂ ਯਾਤਰੀਆਂ ਦਾ ਟੀਕਾਕਰਨ ਨਹੀਂ ਹੋਇਆ, ਉਨ੍ਹਾਂ ਨੂੰ ਉਡਾਣ ਭਰਨ ਤੋਂ ਇਕ ਦਿਨ ਪਹਿਲਾਂ ਟੈਸਟ ਕਰਾਉਣਾ ਲਾਜ਼ਮੀ ਹੋਵੇਗਾ।
ਬਿਆਨ ਮੁਤਾਬਕ ਜਿਨ੍ਹਾਂ ਯਾਤਰੀਆਂ ਦਾ ਟੀਕਾਕਰਨ ਮੁਕੰਮਲ ਹੋ ਚੁੱਕਿਆ ਹੈ, ਉਨ੍ਹਾਂ ਨੂੰ ਅਮਰੀਕਾ ਦੀ ਉਡਾਣ ਭਰਨ ਤੋਂ ਪਹਿਲਾਂ ਨਕਾਰਾਤਮਕ ਰਿਪੋਰਟ ਦਿਖਾਉਣੀ ਲੋੜੀਂਦੀ ਹੈ। ਨਾਬਾਲਗਾਂ ਨੂੰ ਵੀ ਟੈਸਟ ਕਰਵਾਉਣਾ ਲਾਜ਼ਮੀ ਹੋਵੇਗਾ। ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਯਾਤਰੀਆਂ ਨੂੰ ਆਪਣੇ ਟੀਕਾਕਰਨ ਦਾ ਸਬੂਤ ਵੀ ਦੇਣਾ ਪਵੇਗਾ। ਇਸ ਦੀ ਪੁਸ਼ਟੀ ਕਰਨ ਲਈ ਏਅਰਲਾਈਨ ਨਾਮ ਤੇ ਜਨਮ ਤਰੀਕ ਦਾ ਮਿਲਾਣ ਕਰੇਗਾ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਟੀਕਾਕਰਨ ਸਰਟੀਫਿਕੇਟ ਨਾਲ ਯਾਤਰੀ ਦਾ ਥਹੁ-ਪਤਾ ਮੇਲ ਖਾਂਦਾ ਵੀ ਹੈ ਜਾਂ ਨਹੀਂ। ਜਿਹੜੇ ਯਾਤਰੀ ਲੋੜੀਂਦੀ ਹਦਾਇਤਾਂ ਦੀ ਪਾਲਣਾ ਕਰਨ ਵਿੱਚ ਨਾਕਾਮ ਰਹਿੰਦੇ ਹਨ, ਉਨ੍ਹਾਂ ਨੂੰ ਅਮਰੀਕਾ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly