ਵੈਨਕੂਵਰ, (ਸਮਾਜ ਵੀਕਲੀ) ( ਮਲਕੀਤ ਸਿੰਘ )– ਪੰਜਾਬ ਦੇ ਤਿੰਨ ਵਿਧਾਨ ਸਭਾ ਹਲਕਿਆਂ ਚੱਬੇਵਾਲ , ਡੇਰਾ ਬਾਬਾ ਨਾਨਕ ਅਤੇ ਗਿਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਹੋਈ ਸ਼ਾਨਦਾਰ ਜਿੱਤ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਨੌਜਵਾਨ ਆਪ ਆਗੂ ਅਤੇ ਇਤਿਹਾਸਕ ਪਿੰਡ ਹੋਠੀਆਂ ਦੇ ਸਰਪੰਚ ਜਸਪਾਲ ਸਿੰਘ ਨੇ ਕਿਹਾ ਕਿ ਇਨਾ ਜਿੱਤਾ ਦੇ ਨਾਲ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਸ: ਭਗਵਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੇ ਆਮ ਲੋਕਾਂ ਨੇ ਸਹਿਮਤੀ ਅਤੇ ਸੰਤੁਸ਼ਟੀ ਦੀ ਮੋਹਰ ਲਗਾਈ ਹੈ । ਜੋ ਕਿ ਪੰਜਾਬ ਦੇ ਸਿਆਸੀ ਭਵਿੱਖ ਲਈ ਇਕ ਵੱਡਾ ਮੀਲ ਪੱਥਰ ਮੰਨਿਆ ਜਾ ਰਿਹਾ ਹੈ ।ਇਸ ਸੰਬੰਧੀ ਜਾਰੀ ਕੀਤੇ ਇਕ ਬਿਆਨ ਵਿੱਚ ਸ: ਹੋਠੀਆਂ ਨੇ ਅੱਗੇ ਕਿਹਾ ਕਿ ਵਿਰੋਧੀ ਪਾਰਟੀ ਦੇ ਉਮੀਦਵਾਰਾਂ ਦੀ ਹੋਈ ਨਮੋਸ਼ੀਜਨਕ ਹਾਰ ਮਗਰੋਂ ਉਨ੍ਹਾਂ ਨੂੰ ਸਿਆਸਤ ਤੋਂ ਸੰਨਿਆਸ ਲੈ ਲੈਣਾ ਚਾਹੀਦਾ ਹੈ । ਸ: ਹੋਠੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਟਾਲੇ ਹਲਕੇ ਦੇ ਨੌਜਵਾਨ ਵਿਧਾਇਕ ਸੈਅਰੀ ਕਲਸੀ ਨੂੰ ਆਮ ਆਦਮੀ ਪਾਰਟੀ ਦੇ ਸੂਬਾਈ ਉਪ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪਣ ਤੇ ਵੀ ਡੂੰਘੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਦਾਅਵਾ ਕੀਤਾ ਹੈ ਕਿ ਸ: ਕਲਸੀ ਦੀ ਅਗਵਾਈ ਵਿੱਚ ਪਾਰਟੀ ਵਰਕਰਾਂ ਅਤੇ ਆਹੁਦੇਦਾਰਾ ‘ਚ ਨਵੀਂ ਰੂਹ ਭਰ ਗਈ ਹੈ ਜੋ ਕਿ ਪਾਰਟੀ ਦੇ ਸਿਆਸੀ ਭਵਿੱਖ ਲਈ ਚੰਗੇਰੀ ਸਾਬਤ ਹੋਵੇਗੀ । ਇਸ ਮੌਕੇ ‘ਤੇ ਸਰਪੰਚ ਰੂਪ ਸਿੰਘ ਕੁਰਾਲੀਆ , ਬਲਜਿੰਦਰ ਸਿੰਘ ਨਾਰਵਾ, ਬਲਹਾਰ ਸਿੰਘ , ਸੰਦੀਪ ਸਿੰਘ, ਜਗਜੀਤ ਸਿੰਘ, ਸਰਬਜੀਤ ਸਿੰਘ, ਮਨੋਹਰ ਸਿੰਘ, ਕੇਵਲ ਸਿੰਘ, ਮਲਕੀਤ ਸਿੰਘ, ਅਵਤਾਰ ਸਿੰਘ, ਸਮੀਰ ਸਿੰਘ, ਹਰਜੀਤ ਸਿੰਘ, ਗੁਰਦੀਪ ਸਿੰਘ, ਸੁਖਪਾਲ ਸਿੰਘ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly