HOME ਪਿੰਡ ਪਨਾਮ ਦੇ ਲੋਕਾਂ ਨੇ ਵੱਲੋਂ ਵੱਡੀ ਗਿਣਤੀ ਵਿੱਚ ਬੀਜੇਪੀ ਨੂੰ ਛੱਡ...

ਪਿੰਡ ਪਨਾਮ ਦੇ ਲੋਕਾਂ ਨੇ ਵੱਲੋਂ ਵੱਡੀ ਗਿਣਤੀ ਵਿੱਚ ਬੀਜੇਪੀ ਨੂੰ ਛੱਡ ਆਪ ਦਾ ਫੜਿਆ ਪੱਲਾ, ਡਿਪਟੀ ਸਪੀਕਰ ਦੀ ਅਗਵਾਈ ਹੇਠ ਵੱਡੀ ਸ਼ਮੂਲੀਅਤ

2
ਹੁਸ਼ਿਆਰਪੁਰ /ਗੜ੍ਹਸ਼ੰਕਰ   (ਸਮਾਜ ਵੀਕਲੀ)   ( ਬਲਵੀਰ ਚੌਪੜਾ ) ਇਲਾਕੇ ਵਿੱਚ ਰਾਜਨੀਤਿਕ ਤਸਵੀਰ ਵਿੱਚ ਵੱਡਾ ਬਦਲਾਅ ਉਸ ਵੇਲੇ ਵੇਖਣ ਨੂੰ ਮਿਲਿਆ ਜਦੋਂ ਪਿੰਡ ਪਨਾਮ ਦੇ ਵੱਡੀ ਗਿਣਤੀ ਵਿੱਚ ਪਰਿਵਾਰਾਂ ਅਤੇ ਨੌਜਵਾਨਾਂ ਨੇ ਬੀ.ਜੇ.ਪੀ ਨਾਲ ਆਪਣੇ ਸਬੰਧ ਤੋੜ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਹ ਵਿਸ਼ਾਲ ਸ਼ਮੂਲੀਅਤ ਡਿਪਟੀ ਸਪੀਕਰ ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹੋਈ, ਜਿਸ ਵਿੱਚ ਪਿੰਡ ਦੇ ਮਾਣਯੋਗ ਵਿਅਕਤੀ, ਸਮਾਜਿਕ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸਮਾਗਮ ਦੌਰਾਨ ਨਵੇਂ ਸ਼ਾਮਿਲ ਹੋਏ ਮੈਂਬਰਾਂ ਦਾ ਡਿਪਟੀ ਸਪੀਕਰ ਅਤੇ ਆਪ ਦੇ ਹੋਰ ਆਗੂਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਪਾਰਟੀ ਦੇ ਝੰਡੇ ਹੇਠ ਇਕਜੁੱਟ ਹੋ ਕੇ ਲੋਕ-ਭਲਾਈ ਲਈ ਕੰਮ ਕਰਨ ਦਾ ਸੰਕਲਪ ਲਵਾਇਆ ਗਿਆ। ਇਸ ਮੌਕੇ ‘ਤੇ ਡਿਪਟੀ ਸਪੀਕਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਪ ਦੀਆਂ ਨੀਤੀਆਂ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਸਕੂਲਾਂ ਦੀ ਬਿਹਤਰੀ, ਸਿਹਤ ਸੇਵਾਵਾਂ ਵਿੱਚ ਵਾਧਾ, ਮੁਫ਼ਤ ਬਿਜਲੀ ਅਤੇ ਪਾਣੀ ਵਰਗੀਆਂ ਸਹੂਲਤਾਂ ਨੇ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਅਸਲ ਬਦਲਾਅ ਲਿਆਂਦਾ ਹੈ। ਇਸ ਕਾਰਨ ਲੋਕਾਂ ਦਾ ਭਰੋਸਾ ਆਪ ‘ਤੇ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਨੇ ਬੀ.ਜੇ.ਪੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਜਨਤਾ ਨਾਲ ਟੁੱਟਦਾ ਸੰਪਰਕ ਹੀ ਉਸ ਦੀ ਕਮਜ਼ੋਰੀ ਦਾ ਕਾਰਨ ਬਣ ਰਹੇ ਹਨ। “ਅੱਜ ਪਿੰਡ ਪਨਾਮ ਦੇ ਲੋਕਾਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਵਿਕਾਸ, ਪਾਰਦਰਸ਼ਤਾ ਅਤੇ ਸੱਚਾਈ ਦੀ ਰਾਜਨੀਤੀ ਦੇ ਨਾਲ ਖੜੇ ਹਨ,” ਇਸ ਦੌਰਾਨ ਨਵੇਂ ਸ਼ਾਮਿਲ ਹੋਏ ਮੈਂਬਰਾਂ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਉਹ ਲੰਮੇ ਸਮੇਂ ਤੋਂ ਬੀ.ਜੇ.ਪੀ ਦੀਆਂ ਨੀਤੀਆਂ ਨਾਲ ਨਿਰਾਸ਼ ਸਨ ਅਤੇ ਹੁਣ ਆਪ ਵਿੱਚ ਉਨ੍ਹਾਂ ਨੂੰ ਇਕ ਸੱਚਾ ਅਤੇ ਲੋਕ-ਕੇਂਦਰਿਤ ਵਿਕਲਪ ਦਿੱਸ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਨੇ ਜੋ ਕੰਮ ਕੀਤੇ ਹਨ, ਉਹ ਜਮੀਨੀ ਪੱਧਰ ‘ਤੇ ਦਿੱਸਦੇ ਹਨ ਅਤੇ ਇਸੇ ਕਾਰਨ ਉਹ ਪਾਰਟੀ ਨਾਲ ਜੁੜੇ ਹਨ। ਇਸ ਮੌਕੇ ਅਮਨਦੀਪ ਨਾਗਰਾ,ਰਮਨਦੀਪ ਸਿੰਘ ਧਾਮੀ, ਅਮਰੀਕ ਸਿੰਘ ਧਾਮੀ, ਤਜਿੰਦਰ ਸਿੰਘ ਮਾਨ, ਗੁਰਪ੍ਰੀਤ ਸਿੰਘ ਧਾਮੀ, ਹਰਪ੍ਰੀਤ ਸਿੰਘ ਭਲਵਾਨ, ਮਨਜਿੰਦਰ ਸਿੰਘ, ਹੈਪੀ ਭਲਵਾਨ, ਮੋਹਨ ਸਿੰਘ,ਸਾਬਕਾ ਸਰਪੰਚ ਚਰਨਜੀਤ ਸਿੰਘ ,ਗੁਰਦੀਪ ਕੌਰ, ਜਸਵਿੰਦਰ ਸਿੰਘ, ਕਰਤਾਰ ਸਿੰਘ, ਕੁਲਵਿੰਦਰ ਸਿੰਘ, ਅਮਰਜੀਤ ਸਿੰਘ, ਕੁਲਵੀਰ ਸਿੰਘ ਧਾਮੀ, ਹਰਪ੍ਰੀਤ ਕੌਰ, ਵਰਿੰਦਰ ਸਿੰਘ, ਸੁਖਵਿੰਦਰ ਸਿੰਘ ਲਾਡੀ ਉਨ੍ਹਾਂ ਨੇ ਇਹ ਵੀ ਵਚਨ ਦਿੱਤਾ ਕਿ ਉਹ ਪਿੰਡ ਪਨਾਮ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਆਪ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਯੋਗਦਾਨ ਪਾਉਣਗੇ। ਸਮਾਗਮ ਦੇ ਅੰਤ ਵਿੱਚ ਡਿਪਟੀ ਸਪੀਕਰ ਨੇ ਕਿਹਾ ਕਿ ਆਪ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ ਹੈ ਅਤੇ ਹਰ ਵਰਕਰ ਨੂੰ ਯੋਗ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਸਰਕਾਰ ਵੱਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ‘ਤੇ ਹੋਰ ਕਈ ਆਗੂ ਅਤੇ ਵਰਕਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਨਵੇਂ ਸ਼ਾਮਿਲ ਹੋਏ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਇਕੱਠੇ ਮਿਲ ਕੇ ਲੋਕਾਂ ਦੀ ਸੇਵਾ ਕਰਨ ਦਾ ਸੰਕਲਪ ਲਿਆ।ਇਸ ਮੌਕੇ ਮਾਰਕੀਟ ਕਮੇਟੀ ਤੋਂ ਚੇਅਰਮੈਨ ਸਰਦਾਰ ਬਲਦੀਪ ਸਿੰਘ ਸੈਣੀ,ਯੂਥ ਪ੍ਰਧਾਨ ਪ੍ਰਿੰਸ ਚੌਧਰੀ, ਸਰਪੰਚ ਗੁਰਨਾਮ ਸਿੰਘ ਮੋਜੀ,ਬਲਾਕ ਸੰਮਤੀ ਪ੍ਰਿੰਸੀਪਲ ਸੋਂਹਣ ਲਾਲ,ਜਿਲ੍ਹਾਂ ਪ੍ਰਦੀਸ਼ ਤੋਂ ਹਰਭਜ ਮਹਿਮੀ,ਪੰਚ ਸੁਰਿੰਦਰ ਸਿੰਘ, ਸਾਬਕਾ ਪੰਚ ਕੁਲਦੀਪ ਸਿੰਘ, ਪੰਚ ਕ੍ਰਿਸ਼ਨ ਪਾਲ, ਸਾਬਕਾ ਸਰਪੰਚ ਬੁੱਧ ਰਾਮ ਸੈਕਟਰੀ ਰਾਜਵਿੰਦਰ ਸਿੰਘ, ਨਰਿੰਦਰ ਸਿੰਘ, ਹਰਜਿੰਦਰ ਸਿੰਘ ਖਾਬੜਾ,ਬਲਾਕ ਪ੍ਰਧਾਨ ਸੁਖਵੰਤ ਸਿੰਘ ਕੰਗ, ਰੋਸ਼ਨਜੀਤ ਸਿੰਘ, ਮਲਕੀਤ ਸਿੰਘ, ਸੋਸ਼ਲ ਮੀਡੀਆ ਤੋਂ ਪ੍ਰਧਾਨ ਹਰਵਿੰਦਰ ਸਿੰਘ ਸੈਣੀ ਅਤੇ ਪਾਰਟੀ ਵਰਕਰ ਹਾਜ਼ਰ ਸਨ|
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleस्कूल के पूर्व छात्रों ने बाबा साहेब डॉ भीमराव अंबेडकर जी की 135वीं जयंती पर दान देकर की सराहनीय पहल
Next articleਏਕਮ ਪਬਲਿਕ ਸਕੂਲ ਮਹਿਤਪੁਰ ਦੇ 58 ਬੱਚਿਆਂ ਨੇ ਪੰਜਾਬੀ ਵਿਸ਼ੇ ਵਿੱਚੋਂ 90% ਤੋਂ ਉੱਪਰ ਨੰਬਰ ਲੈ ਕੇ ਰਚਿਆ ਇਤਿਹਾਸ ।