ਪਿੰਡ ਵਾਸੀਆਂ ਨੇ ਨਸ਼ਾ ਲੈਣ ਆਏ ਇੱਕ ਨੌਜਵਾਨ ਨੂੰ ਫੜ ਕੇ ਕੀਤਾ ਪੁਲਿਸ ਹਵਾਲੇ

ਫਿਲੌਰ, ਅੱਪਰਾ, ਸਮਾਜ ਵੀਕਲੀ- ਕਰੀਬੀ ਪਿੰਡ ਸਮਰਾੜੀ ਵਿਖੇ ਨਸ਼ਾ ਲੈਣ ਆਏ ਇੱਕ ਨੌਜਵਾਨ ਨੂੰ ਪਿੰਡ ਵਾਲਿਆਂ ਨੇ ਇਕੱਤਰ ਹੋ ਕੇ ਫੜ ਲਿਆ ਤੇ ਅੱਪਰਾ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਮੌਕੇ ਇਕੱਤਰ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ’ਚ ਵੱਡੇ ਪੱਧਰ ’ਤੇ ਨਸ਼ਾ ਸ਼ਰੇਆਮ ਵਿਕ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ ਸੁਖਵਿੰਦਰ ਸਿੰਘ ਸੋਢੀ ਚੌਂਕੀ ਇੰਚਾਰਜ ਅੱਪਰਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਪਾਸੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਕਥਿਤ ਦੋਸ਼ੀ ਦੀ ਸ਼ਨਾਖਤ ਸੁਖਜਿੰਦਰ ਸਿੰਘ ਉਰਫ ਸੁੱਖਾ ਪੁੱਤਰ ਤ੍ਰਿਲੋਚਨ ਸਿੰਘ ਵਾਸੀ ਪਿੰਡ ਪਾਸਲਾ ਥਾਣਾ ਨੂਰਮਿਹਲ ਵਜੋਂ ਹਈ। ਕਥਿਤ ਦੋਸ਼ੀ ਦੇ ਖਿਲਾਫ਼ ਥਾਣਾ ਫਿਲੌਰ ਵਿਖੇ ਮੁਕੱਦਮਾ ਨੰਬਰ 223 ਐਨ. ਡੀ. ਪੀ. ਐੱਸ. ਐਕਟ ਦੀ ਧਾਰਾ 21ਏ, 29-61-85 ਤਹਿਤ ਦਰਜ ਕਰਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਿਆਰੀ ਕੁਰਸੀ
Next articleਆਸ਼ਾ ਵਰਕਰ ਤੇ ਫ਼ੈਸਲੀਟੇਟਰ ਯੂਨੀਅਨ ਪੰਜਾਬ ਵਲੋਂ ਯੋਰਦਾਰ ਹੜਤਾਲ ।