ਬਲਾਚੌਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਸਮਾਜ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ (ਰਿਟਾ.) ਰਾਜ ਕੁਮਾਰ ਵੱਲੋਂ ਅੱਜ ਹਲਕਾ ਬਲਾਚੌਰ ਦੇ ਵੱਖ-ਵੱਖ ਪਿੰਡਾਂ ਨਾਲ ਦੁੱਖ-ਸੁੱਖ ਸਾਂਝਾ ਕੀਤਾ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦਾ ਭਰੋਸਾ ਦਿਵਾਇਆ। ਆਪਣੇ ਇਸ ਦੌਰੇ ਦੌਰਾਨ ਉਨ੍ਹਾਂ ਨਵਾਂਗ੍ਰਾਂ, ਕਰੀਮਪੁਰ, ਰੌੜੀ, ਮਾਲੇਵਾਲ, ਝੰਡੁਪੁਰ, ਬੂਲੇਵਾਲ, ਗੜ੍ਹਸ਼ੰਕਰ, ਸੁੱਧਾਮਾਜਰਾ , ਬਲਾਚੌਰ ਅਤੇ ਪੋਜੇਵਾਲ ਸਰਾਂ ਸਮੇਤ ਕਈ ਪਿੰਡਾਂ ਦੇ ਲੋਕਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।ਪਿੰਡਾਂ ਦੇ ਲੋਕਾਂ ਅਤੇ ਪੰਚਾਇਤਾਂ ਨਾਲ ਗੱਲਬਾਤ ਕਰਦਿਆਂ ਬ੍ਰਿਗੇਡੀਅਰ ਰਾਜ ਕੁਮਾਰ ਨੇ ਲੰਬੇ ਸਮੇਂ ਤੋਂ ਅਧੂਰੇ ਪਏ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਬਹੁਤ ਬਾਰੀਕੀ ਨਾਲ ਸੁਣਿਆ। ਇਸ ਮੌਕੇ ਉਨ੍ਹਾਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਇਨ੍ਹਾਂ ਅਧੂਰੇ ਕੰਮਾਂ ਨੂੰ ਬਿਨਾਂ ਕਿਸੇ ਦੇਰੀ ਦੇ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬ੍ਰਿਗੇਡੀਅਰ (ਰਿਟਾ.) ਰਾਜ ਕੁਮਾਰ ਨੇ ਕਿਹਾ ਕੇ “ਹਲਕਾ ਬਲਾਚੌਰ ਦੇ ਸਾਰੇ ਪਿੰਡਾਂ ਨੂੰ ਇੱਕ ਨਵੀਂ ਨੁਹਾਰ ਦਿੱਤੀ ਜਾਵੇਗੀ। ਸਾਡੇ ਲਈ ਪੂਰਾ ਹਲਕਾ ਇੱਕ ਪਰਿਵਾਰ ਵਾਂਗ ਹੈ ਅਤੇ ਸਾਰਿਆਂ ਨੂੰ ਇੱਕੋ ਨਿਗਾਹ ਨਾਲ ਦੇਖਿਆ ਜਾਵੇਗਾ। ਕਿਸੇ ਵੀ ਪਿੰਡ ਜਾਂ ਵਿਅਕਤੀ ਨਾਲ ਮਤਰੇਈ ਮਾਂ ਵਾਲਾ ਸਲੂਕ ਨਹੀਂ ਹੋਣ ਦਿੱਤਾ ਜਾਵੇਗਾ।”ਉਨ੍ਹਾਂ ਇਹ ਵੀ ਸਾਫ਼ ਅਲਫ਼ਾਜ਼ਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਵਿਕਾਸ ਫੰਡਾਂ ਨੂੰ ਸਿਆਸਤ, ਪਾਰਟੀਬਾਜ਼ੀ ਅਤੇ ਧਰਮ ਤੋਂ ਉੱਪਰ ਉੱਠ ਕੇ ਸਾਰੇ ਪਿੰਡਾਂ ਵਿੱਚ ਬਰਾਬਰ ਵੰਡਿਆ ਜਾਵੇਗਾ ਤਾਂ ਜੋ ਹਰ ਪਿੰਡ ਤੱਕ ਵਿਕਾਸ ਦੀ ਲਹਿਰ ਪਹੁੰਚ ਸਕੇ। ਪਿੰਡ ਵਾਸੀਆਂ ਵੱਲੋਂ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਦੀ ਇਸ ਪਹਿਲਕਦਮੀ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



