ਮਾਛੀਵਾੜਾ ਸਾਹਿਬ (ਸਮਾਜ ਵੀਕਲੀ) ਬਲਬੀਰ ਸਿੰਘ ਬੱਬੀ :- ਪੰਜਾਬ ਵਿੱਚ ਰਾਜ ਕਰ ਰਹੀ ਆਮ ਆਦਮੀ ਪਾਰਟੀ ਬਹੁਤ ਜਿਆਦਾ ਹੰਕਾਰ ਨਾਲ ਭਰ ਗਈ ਹੈ ਇਹਨਾਂ ਨੂੰ ਇਹ ਨਹੀਂ ਪਤਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਦੇ ਨਾਲ ਕਿਸ ਤਰ੍ਹਾਂ ਵਿਚਰਨਾ ਹੈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੁਟਕਲਿਆਂ ਵਿੱਚ ਮਾਹਰ ਹਨ ਉਹ ਚੁਟਕਲਿਆਂ ਵਿੱਚ ਹੀ ਵਿਰੋਧੀਆਂ ਨੂੰ ਦਬਾਉਣ ਦਾ ਯਤਨ ਕਰਦੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਤਿੰਨ ਸਾਲ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ ਤੇ ਪੰਜਾਬ ਵਿੱਚ ਨਸ਼ਿਆਂ ਦਾ ਹੜ ਆਇਆ ਹੋਇਆ ਹੈ ਹੁਣ ਨਸ਼ਿਆਂ ਦੀ ਸਪਲਾਈ ਘਰ ਘਰ ਗਲੀ ਗਲੀ ਵਿੱਚ ਹੋ ਰਹੀ ਹੈ ਹੁਣ ਇਸ ਵੇਲੇ ਨਸ਼ੇ ਕੌਣ ਵੰਡ ਰਿਹਾ ਹੈ ਪਹਿਲਾਂ ਤਾਂ ਇਹ ਕਹਿੰਦੇ ਸੀ ਬਿਕਰਮਜੀਤ ਸਿੰਘ ਮਜੀਠੀਆ ਨਸ਼ਿਆਂ ਦਾ ਧੰਦਾ ਕਰ ਰਿਹਾ ਹੈ ਪਰ ਹੁਣ ਪੰਜਾਬ ਵਿੱਚ ਨਸ਼ਿਆਂ ਨੂੰ ਫੈਲਾਉਣ ਲਈ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਅਨੇਕਾਂ ਮੰਤਰੀਆਂ ਵਿਧਾਇਕਾਂ ਦਾ ਨਾਮ ਸਾਹਮਣੇ ਆਉਂਦਾ ਹੈ ਕਈ ਗੱਲਾਂ ਉਜਾਗਰ ਹੋ ਚੁੱਕੀਆਂ ਹਨ। ਆਮ ਆਦਮੀ ਪਾਰਟੀ ਆਪਣੀਆਂ ਨਕਾਮੀਆਂ ਨੂੰ ਛਪਾਉਣ ਦੇ ਲਈ ਅਕਾਲੀ ਦਲ ਦੇ ਵੱਡੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੇ ਵਿਰੁੱਧ ਤਾਣਾ ਬਾਣਾ ਬੁਣ ਕੇ ਉਸ ਨੂੰ ਫਸਾਉਣ ਦਾ ਯਤਨ ਕਰ ਰਹੀ ਹੈ ਜਿਸ ਵਿੱਚ ਉਹ ਕਦੇ ਵੀ ਸਫਲ ਨਹੀਂ ਹੋਵੇਗੀ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ ਸੀ ਕਮਿਸ਼ਨ ਨਾਲ ਸੰਬੰਧਿਤ ਸੀਨੀਅਰ ਆਗੂ ਇੰਜਨੀਅਰ ਬਲਵਿੰਦਰ ਲਾਲਕਾ ਨੇ ਕੀਤਾ ਉਹਨਾਂ ਦਾ ਕਹਿਣਾ ਸੀ ਕਿ ਜੋ ਕੁਝ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਰਵਿੰਦ ਕੇਜਰੀਵਾਲ ਵਿਰੋਧੀਆਂ ਨਾਲ ਕਰ ਰਹੇ ਹਨ। ਉਹ ਸਭ ਕੁਝ ਵਿਰੋਧੀ ਤਾਂ ਔਖੇ ਸੌਖੇ ਝੱਲ ਲੈਣਗੇ ਪਰ ਜਦੋਂ ਇਹਨਾਂ ਦੀ ਵਾਰੀ ਆਉਣੀ ਹੈ ਫਿਰ ਇਹਨਾਂ ਤੋਂ ਨਹੀਂ ਝੱਲਿਆ ਜਾਣਾ ਭਗਵੰਤ ਮਾਨ ਸੱਤਾ ਦੇ ਨਸ਼ੇ ਵਿੱਚ ਗਲਤ ਭਾਜੀ ਪਾ ਰਿਹਾ ਹੈ ਜੋ ਕਿਸੇ ਪਾਸਿਓਂ ਵੀ ਸਹੀ ਨਹੀਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



