HOME ਧਰਤੀ ਹੇਠਲੇ ਡਿੱਗਦੇ ਪਾਣੀ ਦਾ ਪੱਧਰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ...

ਧਰਤੀ ਹੇਠਲੇ ਡਿੱਗਦੇ ਪਾਣੀ ਦਾ ਪੱਧਰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਸਮੇਂ ਦੀ ਲੋੜ: ਸੰਦੀਪ ਸਿੰਘ ਏ.ਡੀ.ਓ.

4
    (ਸਮਾਜ ਵੀਕਲੀ)   ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸਮਰਾਲਾ ਵੱਲੋਂ ਡਾ ਗੁਰਦੀਪ ਸਿੰਘ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਦੇ ਦਿਸ਼ਾ ਨਿਰਦੇਸ਼ ਅਤੇ ਡਾ ਗੌਰਵ ਧੀਰ ਖੇਤੀਬਾੜੀ ਅਫਸਰ ਸਮਰਾਲਾ ਦੀ ਅਗਵਾਈ ਹੇਠ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ। ਇਹ ਝੋਨੇ ਦੀ ਸਿੱਧੀ ਬਿਜਾਈ ਅਗਾਹਵਧੂ ਕਿਸਾਨ ਹਰਪ੍ਰੀਤ ਸਿੰਘ ਪਿੰਡ ਸਲੋਦੀ ਬਲਾਕ ਸਮਰਾਲਾ ਦੇ ਖੇਤ ਵਿੱਚ ਕਰਵਾਈ ਗਈ। ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋ ਸਨਦੀਪ ਸਿੰਘ ਏਡੀਓ ਹਾਜ਼ਰ ਸਨ। ਉਹਨਾਂ ਨੇ ਕਿਸਾਨ ਵੀਰ ਹਰਪ੍ਰੀਤ ਸਿੰਘ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਹਰਪ੍ਰੀਤ ਸਿੰਘ ਪਿਛਲੇ ਤਿੰਨ ਸਾਲਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ। ਝੋਨੇ ਦੀ ਸਿੱਧੀ ਬਿਜਾਈ ਕਰਕੇ ਇਸ ਕਿਸਾਨ ਵੀਰ ਨੇ ਜਿੱਥੇ ਧਰਤੀ ਹੇਠਲੇ ਡਿਗਦੇ ਪਾਣੀ ਦੇ ਪੱਧਰ ਨੂੰ ਬਚਾਇਆ ਹੈ ਉਹਦੇ ਨਾਲ ਨਾਲ ਆਪਣੇ ਖੇਤੀ ਖਰਚੇ ਵੀ ਘਟਾਏ ਹਨ। ਝੋਨੇ ਦੇ ਵਿੱਚ ਬਿਮਾਰੀਆਂ ਅਤੇ ਕੀੜੇ ਮਕੌੜਿਆਂ ਦਾ ਹਮਲਾ ਵੀ ਘਟਦਾ ਹੈ। ਇਸ ਮੌਕੇ ਅਗਾਹਵਧੂ ਕਿਸਾਨ ਹਰਪ੍ਰੀਤ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਉਹਨਾਂ ਨੂੰ ਕਾਫੀ ਲਾਭ ਹੋਇਆ ਹੈ ਤੇ ਉਹਨਾਂ ਨੇ ਹੋਰ ਵੀ ਇਲਾਕੇ ਦੇ ਕਿਸਾਨ ਵੀਰਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਰਨ ਦੀ ਅਪੀਲ ਕੀਤੀ। ਇਸ ਮੌਕੇ ਭੁਪਿੰਦਰ ਸਿੰਘ, ਪ੍ਰਲਾਧ ਸਿੰਘ, ਤੇਜਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪੰਚਾਇਤ ਐਕਟ ਤਹਿਤ ਹੋਈ ਕਾਰਵਾਈ- ਸਰਪੰਚ ਦਲਬੀਰ ਸਿੰਘ ਮਹਿਸਮਪੁਰ
Next articleਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸਾਲ ਖੂਨਦਾਨ ਕੈਂਪ ਲਗਾਇਆਂ