ਮੌਸਮ ’ਚ ਵੱਧ ਰਹੇ ਤਾਪਮਾਨ ਦੇ ਮੱਦੇਨਜ਼ਰ ਚੌਕਸ ਰਹਿਣ ਲੋਕ, ਲੂ ਤੋਂ ਬਚਣ ਲਈ ਵਰਤਣ ਸਾਵਧਾਨੀਆਂ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਮੌਸਮ ਵਿਚ ਵੱਧ ਰਹੀ ਗਰਮੀ ਤੇ ਤਾਪਮਾਨ ਦੇ ਮੱਦੇਨਜ਼ਰ ਲੂ ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਦਿਆਂ ਪੂਰੀ ਤਰ੍ਹਾਂ ਚੌਕਸ ਰਿਹਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਸਮ ਬਾਰੇ ਲੋੜੀਂਦੀ ਜਾਣਕਾਰੀ ਰੱਖਣ ਦੇ ਨਾਲ-ਨਾਲ ਆਵਾਜਾਈ ਵੇਲੇ ਲੂ ਤੋਂ ਬਚਣ ਲਈ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਨੂੰ ਲੂ ਤੋਂ ਬਚਣ ਲਈ ਜਾਗਰੂਕਤਾ ਨੂੰ ਫੈਲਾਉਣ ਬਾਰੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਜਾਰੀ ਸਲਾਹਕਾਰੀ ਅਨੁਸਾਰ ਨਵਜੰਮੇ ਅਤੇ ਛੋਟੇ ਬੱਚਿਆਂ, ਗਰਭਵਤੀ ਔਰਤਾਂ, ਬਜ਼ੁਰਗਾਂ, ਮੋਟੇ ਵਿਅਕਤੀਆਂ, ਦਿਲ ਦੇ ਮਰੀਜ਼ ਆਦਿ ਲੂ ਤੋਂ ਬਚਣ ਦਾ ਖਾਸ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਜ਼ਿਆਦਾ ਗਰਮੀ ਵਾਲੇ ਮੌਸਮ ਦੌਰਾਨ ਹਲਕੇ ਕੱਪੜੇ ਪਾਉਣ ਨੂੰ ਤਰਜ਼ੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਸ਼ੂਆਂ ਅਤੇ ਪਾਲਤੂ ਜਾਨਵਰਾਂ ਦਾ ਵੀ ਧਿਆਨ ਰੱਖਿਆ ਜਾਵੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਵਿਧਾਨ ਸਭਾ ਪੰਜਾਬ ਤੋਂ  ਡਿਪਟੀ ਸਪੀਕਰ ਵੱਲੋਂ  4 ਸਕੂਲਾਂ ’ਚ 81.36 ਲੱਖ ਰੁਪਏ ਦੀ ਲਾਗਤ ਵਾਲੇ ਨਵੀਨੀਕਰਨ ਦੇ ਕੰਮਾਂ ਦਾ ਕੀਤਾ ਉਦਘਾਟਨ
Next articleਸ਼ਹੀਦ ਭਗਤ ਸਿੰਘ ਸਿੱਖਿਆ ਸੇਵਾ ਸੋਸਾਇਟੀ ਵੱਲੋਂ ਸ਼ਹੀਦਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ ਖਟਕੜ ਕਲਾਂ ਵਿਖੇ ਬੀਬੀ ਅਮਰ ਕੌਰ ਯਾਦਗਾਰੀ ਹਾਲ ਵਿੱਚ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ