(ਸਮਾਜ ਵੀਕਲੀ)-ਜਿਸ ਕੋਲ ਸਮਝ ਹੈ, ਉਸ ਨੂੰ ਆਪਣੇ ਚੰਗੇ-ਮਾੜੇ ਦਾ ਪਤਾ ਹੈ। ਜੇ ਪੁਰਾਣੇ ਵੇਲਿਆਂ ਦੀ ਗੱਲ ਕਰੀਏ ਤਾਂ ਉਸ ਸਮੇਂ ਸੀਮਤ ਸਾਧਨ ਸਨ, ਲੋਕਾਂ ਵਿਚ ਆਪਸੀ ਪਿਆਰ ਸੀ ।ਮਿਲਾਵਟ ਬਿਲਕੁੱਲ ਵੀ ਨਹੀਂ ਸੀ । ਕਹਿਣ ਦਾ ਭਾਵ ਹੈ ਕਿ ਖਾਣਾ ਪੀਣਾ, ਹਵਾ, ਪਾਣੀ ,ਕੋਈ ਵੀ ਖਾਣ ਵਾਲੀ ਚੀਜ਼ ਸ਼ੁਧ ਮਿਲ ਜਾਂਦੀ ਸੀ। ਕਿਸੇ ਨੂੰ ਪਤਾ ਹੀ ਨਹੀਂ ਸੀ ਕਿ ਮਿਲਾਵਟ ਕੀ ਹੁੰਦੀ ਹੈ। ਜੋ ਪਰਿਵਾਰ ਉਸ ਸਮੇਂ ਦੁੱਧ ਵੇਚਦੇ ਸਨ , ਉਹ ਪਰਿਵਾਰ ਸਾਫ਼ ਸੁਥਰਾ ਸ਼ੁੱਧ ਦੁੱਧ ਵੇਚਦੇ ਸਨ। ਜੇ ਕੋਈ ਪਾਣੀ ਵੀ ਪਾਉਣਾ ਚਾਹੁੰਦਾ ਸੀ,ਉਹ ਵੀ ਘਰ ਦਾ ਸ਼ੁੱਧ ਪਾਣੀ ਪਾ ਕੇ ਹੀ ਦੁੱਧ ਵੇਚਦੇ ਸਨ।ਪਰ ਅੱਜ ਦੇ ਸਮੇਂ ਵਿੱਚ ਮਿਲਾਵਟ ਦਾ ਬਹੁਤ ਜ਼ਿਆਦਾ ਦਬ ਦਬਾ ਹੈ। ਜੋ ਕੰਮ ਇਨਸਾਨ ਨੂੰ ਧਰਤੀ ਤੇ ਕਰਨ ਲਈ ਪਰਮਾਤਮਾ ਨੇ ਭੇਜਿਆ ਸੀ, ਅੱਜ ਦਾ ਇਨਸਾਨ ਆਪਣੇ ਨਿੱਜੀ ਸਵਾਰਥਾਂ ਖਾਤਿਰ ਮਨੁੱਖੀ ਸਿਹਤ ਨਾਲ ਖਿਲਵਾੜ ਕਰ ਰਿਹਾ ਹੈ। ਮਿਲਾਵਟ ਦਾ ਕਹਿਰ ਵੱਧਦਾ ਜਾ ਰਿਹਾ ਹੈ। ਇਸ ਗੋਰਖ ਧੰਦੇ ਨੇ ਪਤਾ ਨਹੀਂ ਕਿੰਨੇ ਹੀ ਇਨਸਾਨਾਂ ਦੀ ਜਾਨ ਲੈ ਲਈ ਹੈ। ਕੋਈ ਵੀ ਖਾਣ-ਪੀਣ ਦੀ ਚੀਜ਼ ਲੈ ਲਵੋ ਅੱਜ ਦੇ ਸਮੇਂ ਉਹ ਸ਼ੁੱਧ ਨਹੀਂ ਹੈ । ਚਾਹੇ ਉਹ ਦੁੱਧ ਲੈ ਲਓ, ਦੇਸੀ ਘਿਉ ਲੈ ਲਵੋ , ਮਿਠਾਈਆਂ ਲੈ ਲਵੋ ਜਾਂ ਦਵਾਈਆਂ ਲੈ ਲਵੋ,ਹਰ ਚੀਜ਼ ਮਿਲਾਵਟ ਨਾਲ ਬਾਜ਼ਾਰ ਵਿੱਚ ਵਿੱਕ ਰਹੀ ਹੈ। ਨਾਮੀ ਕੰਪਨੀਆਂ ਦੇ ਮਾਰਕਾ ਲਗਾ ਕੇ ਕਈ ਵਾਰ ਬੰਦ ਡੱਬਿਆਂ ਵਿਚ ਮਿਲਾਵਟ ਬਹੁਤ ਜਿਆਦਾ ਦੇਖੀ ਜਾ ਸਕਦੀ ਹੈ। ਕਹਿਣ ਦਾ ਭਾਵ ਹੈ ਕਿ ਅੱਜ ਦਾ ਇਨਸਾਨ ਨਿਰਾ ਜ਼ਹਿਰ ਖਾ ਰਿਹਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly