ਨਵੀਂ ਦਿੱਲੀ (ਸਮਾਜ ਵੀਕਲੀ):ਭਾਰਤ ਵੱਲੋਂ ਕਰੋਨਾਵਾਇਰਸ ਦੇ ਨਵੇਂ ਸਰੂਪ ਓਮੀਕਰੋਨ ਦੇ ਦੋ ਮਾਮਲਿਆਂ ਦੀ ਪੁਸ਼ਟੀ ਕੀਤੇ ਜਾਣ ਤੋਂ ਬਾਅਦ, ਵਿਸ਼ਵ ਸਿਹਤ ਸੰਸਥਾ ਨੇ ਅੱਜ ਕਿਹਾ ਕਿ ਦੱਖਣ-ਪੂਰਬੀ ਏਸ਼ੀਆ ਖਿੱਤੇ ਵਿਚ ਆਉਂਦੇ ਦੇਸ਼ਾਂ ਨੂੰ ਅੱਗੇ ਕਰੋਨਾਵਾਇਰਸ ਅਤੇ ਇਸ ਦੇ ਵੱਖ-ਵੱਖ ਸਰੂਪਾਂ ਨੂੰ ਫੈਲਣ ਤੋਂ ਰੋਕਣ ਲਈ ਵਧੇਰੇ ਮਜ਼ਬੂਤੀ ਨਾਲ ਕਦਮ ਉਠਾਉਣੇ ਚਾਹੀਦੇ ਹਨ। ਵਿਸ਼ਵ ਸਿਹਤ ਸੰਸਥਾ ਦੇ ਦੱਖਣ-ਪੂਰਬੀ ਖਿੱਤੇ ਦੇ ਖੇਤਰੀ ਡਾਇਰੈਕਟਰ ਡਾ. ਪੂਨਮ ਖੇਤਰਪਾਲ ਸਿੰਘ ਨੇ ਇਕ ਬਿਆਨ ਵਿਚ ਕਿਹਾ, ‘‘ਵਾਇਰਸ ਦੇ ਨਵੇਂ ਸਰੂਪਾਂ ਅਤੇ ਮੌਜੂਦਾ ਸਰੂਪਾਂ ਨੂੰ ਫੈਲਣ ਤੋਂ ਰੋਕਣ ਲਈ ਵਧੇਰੇ ਮਜ਼ਬੂਤੀ ਨਾਲ ਕਦਮ ਉਠਾਉਣ ਨੂੰ ਤਰਜੀਹ ਦਿੱਤੀ ਜਾਂਦੀ ਰਹਿਣੀ ਚਾਹੀਦੀ ਹੈ।’’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly