ਕਪੂਰਥਲਾ (ਕੌੜਾ)- ਜਦੋਂ ਬੰਦੇ ਸਮਰਪਿਤ ਹੋ ਕੇ ਸੰਘਰਸ਼ ਵਿਚ ਕੁੱਦੇ ਹੋਣ ਤਾਂ ਉਸ ਵਿੱਚ ਜਿੱਤ ਯਕੀਨੀ ਹੁੰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਸ਼ਪਾਲ ਸਿੰਘ ਫਜਲਾਬਾਦ ਨੇ ਪਿੰਡ ਮਹਿੰਮਦਵਾਲ ਵਿਖੇ ਕਿਸਾਨੀ ਸੰਘਰਸ਼ ਜਿੱਤ ਕੇ ਆਏ ਆਗੂਆਂ ਨੂੰ ਕਰਵਾਏ ਗਏ ਸਨਮਾਨ ਸਮਾਰੋਹ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਕਾਨੂੰਨਾਂ ਦਾ ਖ਼ਾਤਮਾ ਵੱਡੀ ਜਿੱਤ ਦਾ ਪ੍ਰਤੀਕ ਹੈ । ਉਨ੍ਹਾਂ ਕਿਹਾ ਕਿ ਜਿੱਤ ਅਧੂਰੀ ਹੋਣ ਕਰਕੇ ਪੂਰਨ ਜਿੱਤ ਲਈ ਲੋਕਾਂ ਦੇ ਵੱਡੇ ਸਹਿਯੋਗ ਦੀ ਜ਼ਰੂਰਤ ਹੈ ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹਾ ਦੁਖਾਂਤ ਨਾ ਵਾਪਰੇ ਇਸ ਲਈ ਵੀ ਸਭ ਨੂੰ ਸੁਚੇਤ ਰਹਿਣ ਦੀ ਜ਼ਰੂਰਤ ਹੈ। ਦੇਸ਼ ਦੀ ਉਪਜਾਊ ਜ਼ਮੀਨ ਨੂੰ ਹੜੱਪਣ ਤੋਂ ਰੋਕਣ ਲਈ ਆਉਣ ਵਾਲੇ ਸਮੇਂ ਵਿਚ ਵੀ ਸੰਘਰਸ਼ ਦੀ ਵੱਡੀ ਲੋੜ ਹੈ । ਇਸ ਦੌਰਾਨ ਕਿਸਾਨੀ ਸੰਘਰਸ਼ ਵਿਚ ਆਪਣਾ ਯੋਗਦਾਨ ਪਾਉਣ ਵਾਲੇ ਕਿਸਾਨਾਂ ਨੂੰ ਬਾਬਾ ਜੈ ਸਿੰਘ ਵੱਲੋਂ ਵਿਸ਼ੇਸ਼ ਸਨਮਾਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਤੇ ਰਸ਼ਪਾਲ ਸਿੰਘ ,ਬਲਵਿੰਦਰ ਸਿੰਘ ਬਾਜਵਾ ,ਰਘਬੀਰ ਸਿੰਘ ਮਹਿਰਵਾਲਾ ਅਤੇ ਹੋਰ ਸੰਘਰਸ਼ਸ਼ੀਲ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly