ਨਵੀਂ ਦਿੱਲੀ (ਸਮਾਜ ਵੀਕਲੀ): ਲੋਕ ਸਭਾ ਦਾ ਸਰਦ ਸੁੱਤ ਸੈਸ਼ਨ ਵੀਰਵਾਰ ਦੀ ਥਾਂ ਅੱਜ ਬੁੱਧਵਾਰ ਨੂੰ ਅਣਮਿਥੇ ਸਮੇਂ ਲਈ ਉਠਾ ਦਿੱਤਾ ਗਿਆ ਹੈ। ਮੌਜੂਦਾ ਸੈਸ਼ਨ ਦੌਰਾਨ 18 ਬੈਠਕਾਂ ਹੋਈਆਂ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਚੋਣ ਸੁਧਾਰ ਬਿੱਲ ਪਾਸ ਕੀਤਾ ਗਿਆ। ਸੈਸ਼ਨ ਮੌਕੇ ਮਹਿੰਗਾਈ ਅਤੇ ਲਖੀਮਪੁਰ ਖੀਰੀ ਹਿੰਸਾ ਵਰਗੇ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਖੂਬ ਹੰਗਾਮਾ ਕੀਤਾ ਜਿਸ ਕਾਰਨ ਸਰਦ ਰੁੱਤ ਸੈਸ਼ਨ ਦੇ 18 ਘੰਟਿਆਂ ਤੇ 48 ਮਿੰਟਾਂ ਦਾ ਨੁਕਸਾਨ ਹੋਇਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly