ਹਰੀਪੁਰ ਹਿੰਦੂਆਂ ‘ਚ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਇਨ ਪਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

ਨਿਕਾਸੀ ਪਾਈਪ ਲਾਈਨ ਦੇ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ।

*ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ : ਰੰਧਾਵਾ*

ਡੇਰਾਬੱਸੀ  (ਸਮਾਜ ਵੀਕਲੀ): ਡੇਰਾਬੱਸੀ ਦੇ ਨੇੜਲੇ ਪਿੰਡ ਹਰੀਪੁਰ ਹਿੰਦੂਆਂ ਦੇ ਵਸਨੀਕਾਂ ਨੂੰ ਗੰਦੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਨਿਕਾਸੀ ਪਾਈਪ ਪਾਉਣ ਦੇ ਕੰਮ ਦੀ ਸ਼ੁਰੂਆਤ ਅੱਜ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਕਰਵਾਈ ਗਈ । ਇਸ ਮੌਕੇ ਬੀਡੀਪੀਓ ਰਵਨੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ। ਇਸ ਮੌਕੇ ਵਿਧਾਇਕ ਕੁਲਜੀਤ ਰੰਧਾਵਾ ਨੇ ਕਿਹਾ ਕਿ ਪਿੰਡ ਵਾਸੀ ਲੰਮੇ ਸਮੇਂ ਤੋਂ ਗੰਦੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਸਨ। ਜਿਸ ਦੇ ਹੱਲ ਲਈ 25 ਲੱਖ ਰੁਪਏ ਦੀ ਲਾਗਤ ਨਾਲ ਪਾਈਪ ਪਾਏ ਜਾਣਗੇ।

ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕੇ ਦਾ ਸੇਵਾਦਾਰ ਹੋਣ ਦੇ ਨਾਤੇ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ ਅਤੇ ਹਲਕੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਨੂੰ ਪਹਿਲ ਦੇ ਰਹੀ ਹੈ ਅਤੇ ਇਸੇ ਕੜੀ ਤਹਿਤ ਹਲਕੇ ਦਾ ਵਿਕਾਸ ਜੰਗੀ ਪੱਧਰ ‘ਤੇ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਡੇਰਾਬੱਸੀ ਹਲਕੇ ਵਿੱਚ ਵਿਕਾਸ ਕਾਰਜ ਵੱਡੇ ਪੱਧਰ ‘ਤੇ ਕਰਵਾਏ ਜਾ ਰਹੇ ਹਨ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਯੂਨੀਵਰਸਿਟੀ ਕਾਲਜ ਫੱਤੂਢੀਗਾ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਵਾਤਾਵਰਨ ਦਿਵਸ
Next articleFIH allocates Olympic Qualifiers to Spain, China; to introduce Junior World Rankings